ਪੰਜਾਬ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Late Punjabi Singer Sidhu Moosewala) ਦੇ ਦੋਸਤ ਖ਼ਿਲਾਫ਼ ਥਾਣਾ ਸਦਰ ਮਾਨਸਾ (Police Station Sadar Mansa) ‘ਚ ਐੱਫ.ਆਈ.ਆਰ. ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ‘ਤੇ ਕਿਤਾਬ ‘The Real Reason Why Legend Died’ ਲਿਖਣ ਵਾਲੇ ਮਨਜਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੂਸੇਵਾਲਾ ਦੇ ਜੀਵਨ ਬਾਰੇ ਗਲਤ ਤੱਥ ਪ੍ਰਕਾਸ਼ਿਤ ਕਰਨ ਦੇ ਦੋਸ਼ਾਂ ਕਾਰਨ ਇਹ ਕਾਰਵਾਈ ਕੀਤੀ ਗਈ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ‘ਤੇ ਇਹ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਬਲਕੌਰ ਸਿੰਘ ਨੇ ਆਪਣੇ ਬਿਆਨ ਵਿੱਚ ਲਿਖਵਾਇਆ ਹੈ ਕਿ ਮਨਜਿੰਦਰ ਸਿੰਘ ਉਨ੍ਹਾਂ ਦੇ ਘਰ ਆਇਆ ਅਤੇ ਭਰੋਸੇ ਵਿੱਚ ਲੈ ਕੇ ਸਿੱਧੂ ਮੂਸੇਵਾਲਾ ਦੀ ਤਸਵੀਰਾਂ ਲੈ ਗਿਆ । ਉਨ੍ਹਾਂ ਕਿਹਾ ਕਿ ਇਸ ਕਿਤਾਬ ਵਿੱਚ ਸਿੱਧੂ ਮੂਸੇਵਾਲਾ ਦੇ ਵੱਡੇ ਲੀਡਰਾਂ ਅਤੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਦਰਸਾਇਆ ਗਿਆ ਹੈ। ਅਜਿਹਾ ਕਰਕੇ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਕਾਰਨ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।
ਦੱਸ ਦੇਈਏ ਕਿ ਮਨਜਿੰਦਰ ਸਿੰਘ ਸਿੱਧੂ ਮੂਸੇਵਾਲਾ ਦੇ ਦੋਸਤ ਵੀ ਰਹੇ ਹਨ ਅਤੇ ਉਨ੍ਹਾਂ ਦੇ ਆਖਰੀ ਦਿਨਾਂ ‘ਚ ਉਨ੍ਹਾਂ ਦੇ ਕਰੀਬੀ ਸਾਥੀਆਂ ‘ਚ ਗਿਣੇ ਜਾਂਦੇ ਸਨ। ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਨਾਲ ਉਨ੍ਹਾਂ ਦੀਆਂ ਕਈ ਤਸਵੀਰਾਂ ਵੀ ਹਨ।