Homeਪੰਜਾਬਪੰਜਾਬ 'ਚ ਅੱਜ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਗਿਆ ਐਲਾਨ

ਪੰਜਾਬ ‘ਚ ਅੱਜ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਗਿਆ ਐਲਾਨ

ਪੰਜਾਬ : ਪੰਜਾਬ ’ਚ ਅੱਜ ਨਗਰ ਨਿਗਮ ਚੋਣਾਂ (Municipal Elections) ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ (Raj Kamal Chaudhary) ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।  ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਹੋਣ ਜਾ ਰਹੀਆਂ ਹਨ।  ਤੁਹਾਨੂੰ ਦੱਸ ਦੇਈਏ ਕਿ ਅੱਜ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸ਼ਡਿਊਲ ਅੱਜ ਜਾਰੀ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਵਿੱਚ ਸਿਟੀ ਚੋਣਾਂ ਹੋਣੀਆਂ ਹਨ। ਪੰਜਾਬ ਵਿੱਚ ਨਗਰ ਨਿਗਮ ਚੋਣਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਣਗੀਆਂ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਹੈ, ਜੋ ਸਮੁੱਚੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

ਪੰਜਾਬ ਵਿੱਚ ਐਮ.ਸੀ ਚੋਣਾਂ ਲਈ 37 ਲੱਖ 32 ਹਜ਼ਾਰ ਵੋਟਰ ਹਨ। ਨਗਰ ਨਿਗਮ ਚੋਣਾਂ ਵਿੱਚ 19 ਲੱਖ 55 ਹਜ਼ਾਰ ਪੁਰਸ਼ ਵੋਟਰ ਅਤੇ 17 ਲੱਖ 75 ਮਹਿਲਾ ਵੋਟਰ ਹਨ। ਨਗਰ ਨਿਗਮ ਦੀਆਂ ਚੋਣਾਂ 381 ਵਾਰਡਾਂ ਲਈ ਹਨ, ਇਸ ਲਈ 381 ਮੈਂਬਰ ਚੁਣੇ ਜਾਣਗੇ। ਨਗਰ ਕੌਂਸਲ ਵਿੱਚ 598 ਵਾਰਡਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਈ.ਵੀ.ਐਮ. ਰਾਹੀਂ ਵੋਟਿੰਗ ਕਰਵਾਈ ਜਾਵੇਗੀ। ਨਾਮਜ਼ਦਗੀਆਂ ਭਲਕੇ 9 ਦਸੰਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 12 ਦਸੰਬਰ ਹੈ, ਜੋ ਕਿ ਬਾਅਦ ਦੁਪਹਿਰ 3 ਵਜੇ ਤੱਕ ਦਾਖਲ ਕੀਤੀ ਜਾ ਸਕਦੀ ਹੈ। ਪੜਤਾਲ 13 ਦਸੰਬਰ ਨੂੰ ਹੋਵੇਗੀ। 14 ਨੂੰ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ। ਦੱਸ ਦੇਈਏ ਕਿ ਦਸੰਬਰ ਦੇ ਅਖੀਰ ‘ਚ ਕ੍ਰਿਸਮਿਸ ਅਤੇ ਸ਼ਹੀਦੀ ਜੋੜ ਮੇਲਾ ਹੋਣ ਕਾਰਨ ਇਹ ਚੋਣਾਂ ਪਹਿਲਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਸਾਰਿਆਂ ਦੀਆਂ ਨਜ਼ਰਾਂ ਨਗਰ ਨਿਗਮ ਚੋਣਾਂ ‘ਤੇ ਟਿਕੀਆਂ ਹੋਈਆਂ ਸਨ। ਨਗਰ ਨਿਗਮ ਚੋਣਾਂ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਸੀ। ਨਗਰ ਨਿਗਮ ਚੋਣਾਂ ਦਾ ਬੇਸਬਰੀ ਨਾਲ ਕੀਤਾ ਜਾ ਰਿਹਾ ਇੰਤਜ਼ਾਰ ਆਖਰਕਾਰ ਤਰੀਕਾਂ ਦੇ ਐਲਾਨ ਤੋਂ ਬਾਅਦ ਖਤਮ ਹੋ ਗਿਆ ਹੈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਨਿਗਮ ਚੋਣਾਂ ਦਾ ਸ਼ਡਿਊਲ ਜਾਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਸੂਬਾ ਸਰਕਾਰ ਨੇ ਇਹ ਹੁਕਮ ਨਹੀਂ ਮੰਨਿਆ ਅਤੇ ਸਰਕਾਰ ਸੁਪਰੀਮ ਕੋਰਟ ਗਈ ਜਿੱਥੇ ਇਸ ਪਟੀਸ਼ਨ ‘ਤੇ ਸੁਣਵਾਈ ਹੋਈ। ਇਸ ਪਟੀਸ਼ਨ ਨੂੰ ਰੱਦ ਕਰਦਿਆਂ ਮਾਣਯੋਗ ਸੁਪਰੀਮ ਕੋਰਟ ਨੇ ਹੁਕਮ ਜਾਰੀ ਕੀਤੇ ਸਨ ਕਿ ਪੰਜਾਬ ਸਰਕਾਰ ਨਿਗਮ ਚੋਣਾਂ ਨਾਲ ਸਬੰਧਤ ਸ਼ਡਿਊਲ 2 ਹਫਤਿਆਂ ਦੇ ਅੰਦਰ-ਅੰਦਰ ਜਾਰੀ ਕਰੇ ਅਤੇ ਇਹ ਨਿਗਮ ਚੋਣਾਂ ਅਗਲੇ 8 ਹਫਤਿਆਂ ਦੇ ਅੰਦਰ-ਅੰਦਰ ਕਰਵਾਈਆਂ ਜਾਣ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments