ਪਾਣੀਪਤ : ਕਿਸਾਨ ਅੰਦੋਲਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੌਰੇ ‘ਤੇ ਹਨ। ਉਹ ਪਾਣੀਪਤ ਵਿੱਚ ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਦੀ ‘ਬੀਮਾ ਸਖੀ’ ਯੋਜਨਾ ਦੀ ਸ਼ੁਰੂਆਤ ਕਰਨਗੇ।
ਇਸ ਦੇ ਲਈ ਸੈਕਟਰ 13-17 ਦੇ ਦੁਸਹਿਰਾ ਗਰਾਊਂਡ ਵਿੱਚ ਵੱਡਾ ਪੰਡਾਲ ਲਾਇਆ ਗਿਆ ਹੈ। 32 ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਘਟਨਾ ਸਥਾਨ ਦੇ ਆਲੇ-ਦੁਆਲੇ 2 ਕਿਲੋਮੀਟਰ ਤੱਕ ਐਸਪੀਜੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਹਰਿਆਣਾ-ਯੂਪੀ ਬਾਰਡਰ ‘ਤੇ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। 13 ਜ਼ਿਲ੍ਹਿਆਂ ਦੇ ਐਸਪੀਜ਼, 40 ਡੀਐਸਪੀਜ਼ ਅਤੇ ਕਰੀਬ 3.5 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। 58 ਨਾਕੇ ਲਗਾਏ ਗਏ ਹਨ।
ਪੰਡਾਲ ਦੇ ਐਂਟਰੀ ਗੇਟ ‘ਤੇ 42 ਡੋਰ ਫਰੇਮ ਮੈਟਲ ਡਿਟੈਕਟਰ ਲਗਾਏ ਗਏ ਹਨ। ਪਹੁੰਚਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਇਸੇ ਲੜੀ ਵਿੱਚ ਅੱਜ ਦੁਪਹਿਰ ਕਰੀਬ 2 ਵਜੇ ਹਰਿਆਣਾ ਦੇ ਪਾਣੀਪਤ ਵਿੱਚ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲੇਗਾ। ਇਸ ਦੌਰਾਨ ਮੈਂ ਨੀਂਹ ਪੱਥਰ ਵੀ ਰੱਖਾਂਗਾ ਅਤੇ ਕਈ ਹੋਰ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਾਂਗਾ।