Homeਪੰਜਾਬਪੰਜਾਬ ਦੇ ਖਿਡਾਰੀਆਂ ਲਈ ਵੱਡਾ ਐਲਾਨ, ਡਿਵੈਲਪਮੈਂਟ ਪ੍ਰਮੋਸ਼ਨ ਆਫ ਸਪੋਰਟਸ ਐਕਟ ਹੋਵੇਗਾ...

ਪੰਜਾਬ ਦੇ ਖਿਡਾਰੀਆਂ ਲਈ ਵੱਡਾ ਐਲਾਨ, ਡਿਵੈਲਪਮੈਂਟ ਪ੍ਰਮੋਸ਼ਨ ਆਫ ਸਪੋਰਟਸ ਐਕਟ ਹੋਵੇਗਾ ਲਾਗੂ, ਨਿਰਪੱਖ ਚੋਣ ‘ਚ ਹੋਵੇਗੀ ਮਦਦ

ਜਲੰਧਰ : ਪੰਜਾਬ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਖਿਡਾਰੀਆਂ ਨੂੰ ਅਗੇ ਵਧਾਉਣ ਦੀ  ਕੋਸ਼ਿਸ਼ਾਂ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ‘ਪੰਜਾਬ ਸਟੇਟ ਸਪੋਰਟਸ ਡਿਵੈਲਪਮੈਂਟ ਐਂਡ ਪ੍ਰਮੋਸ਼ਨ ਐਕਟ 2024’ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਇੱਥੇ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਦਾ ਮੁੱਖ ਮੰਤਵ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਅਪਣਾਏ ਗਏ ਚੰਗੇ ਅਮਲਾਂ ਨੂੰ ਅਪਨਾਉਣਾ ਅਤੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਯਕੀਨੀ ਬਣਾਉਣਾ ਹੈ। ਮਾਨ ਨੇ ਕਿਹਾ- ਇਸ ਨਾਲ ਉਨ੍ਹਾਂ ਖਿਡਾਰੀਆਂ ਦੀ ਨਿਰਪੱਖ ਚੋਣ ਵੀ ਯਕੀਨੀ ਹੋਵੇਗੀ ਜੋ ਰਾਜ ਪੱਧਰ ‘ਤੇ ਆਪਣੇ ਜ਼ਿਲ੍ਹੇ ਜਾਂ ਆਪਣੇ ਸੂਬੇ ਦੀ ਰਾਸ਼ਟਰੀ ਪੱਧਰ ‘ਤੇ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦੀ ਨੁਮਾਇੰਦਗੀ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਖੇਡ ਐਸੋਸੀਏਸ਼ਨਾਂ ਨੂੰ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ ਹਰੇਕ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਖੇਡ ਲਈ ਜ਼ਿਲ੍ਹਾ ਐਸੋਸੀਏਸ਼ਨ ਰਜਿਸਟਰਡ ਹੋਵੇਗੀ। ਇਸ ਐਕਟ ਦੇ ਅਨੁਸਾਰ, ਖਾਤੇ ਲਾਜ਼ਮੀ ਤੌਰ ‘ਤੇ ਇੱਕ ਚਾਰਟਰਡ ਅਕਾਊਂਟੈਂਟ ਦੁਆਰਾ ਰੱਖੇ ਜਾਣਗੇ ਅਤੇ ਸਾਰੇ ਖਰਚਿਆਂ ਅਤੇ ਆਮਦਨੀ ਦੇ ਸਰੋਤਾਂ ਦਾ ਸਾਲਾਨਾ ਬਿਆਨ 31 ਮਈ ਤੋਂ ਪਹਿਲਾਂ ਪ੍ਰਕਾਸ਼ਿਤ ਕੀਤਾ ਜਾਵੇਗਾ ।

 

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments