ਸੰਗਰੂਰ : ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ‘ਚ ਹਲਚਲ ਤੇਜ਼ ਹੋ ਗਈ ਹੈ ਅਤੇ ਆਪੋ-ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਸਿਲਸਿਲਾ ਜਾਰੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ।
ਇਸ ਤਹਿਤ ਭਾਜਪਾ ਨੇ ਸੰਗਰੂਰ ਵਿੱਚ ਆਪਣੇ 19 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਲਈ ਬਾਕੀ 10 ਸੀਟਾਂ ਛੱਡਣ ਦੀਆਂ ਚਰਚਾਵਾਂ ਵੀ ਜ਼ੋਰ ਫੜ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ 60 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।