ਪੰਜਾਬ : ਪੰਜਾਬ ਅਤੇ ਚੰਡੀਗੜ੍ਹ ‘ਚ ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ।
ਅੱਜ ਵਿਭਾਗ ਨੇ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਅਤੇ ਐੱਸ.ਏ.ਐੱਸ. ਸ਼ਹਿਰ ਵਿੱਚ ਤਾਪਮਾਨ 2 ਤੋਂ 8 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਇੱਥੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਦਿਨ ਅਤੇ ਰਾਤ ਦੇ ਤਾਪਮਾਨ ‘ਚ ਕਾਫੀ ਅੰਤਰ ਹੈ। ਜਿੱਥੇ ਦਿਨ ਵੇਲੇ ਤਿੱਖੀ ਧੁੱਪ ਹੁੰਦੀ ਹੈ, ਉਥੇ ਸ਼ਾਮ ਅਤੇ ਰਾਤ ਨੂੰ ਠੰਢ ਵਧ ਰਹੀ ਹੈ। ਹੁਣ ਆਉਣ ਵਾਲੇ ਦਿਨਾਂ ‘ਚ ਵਧਦੀ ਠੰਡ ਕਾਰਨ ਲੋਕਾਂ ਨੂੰ ਮੋਟੇ ਕੱਪੜੇ ਪਾਉਣੇ ਪੈਣਗੇ ਤਾਂ ਜੋ ਇਸ ਸੁੱਕੇ ਅਤੇ ਠੰਡੇ ਮੌਸਮ ਕਾਰਨ ਉਨ੍ਹਾਂ ਦੀ ਸਿਹਤ ਨੂੰ ਕੋਈ ਨੁਕਸਾਨ ਨਾ ਪਹੁੰਚ ਸਕੇ।