ਅੰਮ੍ਰਿਤਸਰ : ਪਾਕਿਸਤਾਨ ਦੇ ਨਾਰੋਵਾਲ ‘ਚ ਵਿਆਹ ਟੁੱਟਣ ਤੋਂ ਨਾਰਾਜ਼ ਇਕ ਵਿਅਕਤੀ ਨੇ ਆਪਣੀ ਸਾਬਕਾ ਪਤਨੀ ਦੇ ਪਰਿਵਾਰ ਦੇ 4 ਮੈਂਬਰਾਂ ਦੀ ਹੱਤਿਆ ਕਰ ਦਿੱਤੀ ਅਤੇ 2 ਹੋਰ ਜ਼ਖਮੀ ਹੋ ਗਏ। ਉਨ੍ਹਾਂ ਦੇ ਘਰ ਨੂੰ ਵੀ ਅੱਗ ਲਾ ਦਿੱਤੀ ਜਿਸ ਕਾਰਨ ਉਹ (ਸੜ ਕੇ) ਮਰ ਗਏ। ਹਥਿਆਰਬੰਦ ਮੁਹੰਮਦ ਇਕਰਾਮ ਨੇ ਅਬਦੁਲ ਗਨੀ (65) ਦੇ ਘਰ ‘ਚ ਦਾਖਲ ਹੋ ਕੇ ਪਰਿਵਾਰ ‘ਤੇ ਗੋਲੀਆਂ ਚਲਾ ਦਿੱਤੀਆਂ।
ਉਨ੍ਹਾਂ ਨੇ ਗਨੀ ਦੀ ਪਤਨੀ ਹਾਜਰਾ ਬੀਬੀ, ਆਲੀਆ ਬੀਬੀ, ਆਸਮਾ ਬੀਬੀ ਅਤੇ ਅਬਦੁੱਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਗਨੀ ਅਤੇ ਸਾਇਮਾ ਬੀਬੀ ਗੰਭੀਰ ਜ਼ਖ਼ਮੀ ਹੋ ਗਏ। ਗੋਲੀਬਾਰੀ ਤੋਂ ਬਾਅਦ ਇਕਰਾਮ ਨੇ ਘਰ ਨੂੰ ਅੱਗ ਲਗਾ ਦਿੱਤੀ। ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰ ਲਿਆ। ਸਥਾਨਕ ਲੋਕਾਂ ਮੁਤਾਬਕ ਇਕਰਾਮ ਨੇ ਕੋਰਟ ‘ਚ ਆਲੀਆ ਬੀਬੀ ਨਾਲ ਵਿਆਹ ਕੀਤਾ ਸੀ। ਬਾਅਦ ਵਿੱਚ ਦੋਵਾਂ ਵਿੱਚ ਅਣਬਣ ਹੋ ਗਈ।