Home ਪੰਜਾਬ ਡਿਪਟੀ ਕਮਿਸ਼ਨਰ ਜੋਰਵਾਲ ਨੇ ਤੜਕੇ ਹੀ ਤਹਿਸੀਲ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਜੋਰਵਾਲ ਨੇ ਤੜਕੇ ਹੀ ਤਹਿਸੀਲ ਦਾ ਕੀਤਾ ਦੌਰਾ

0

ਲੁਧਿਆਣਾ : ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜੋਰਵਾਲ ਨੇ ਟਰਾਂਸਪੋਰਟ ਨਗਰ ਸਥਿਤ ਈਸਟਰਨ ਸਬ-ਰਜਿਸਟਰਾਰ ਦਫਤਰ ਵਿਖੇ ਤੜਕੇ ਹੀ ਤਹਿਸੀਲ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਲੋਕਾਂ ਨੇ ਤਹਿਸੀਲ ਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਜੋਰਵਾਲ ਨੂੰ ਜਾਣਕਾਰੀ ਦਿੱਤੀ।

ਇਸ ’ਤੇ ਡਿਪਟੀ ਕਮਿਸ਼ਨਰ ਨੇ ਸਮੂਹ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਤਹਿਸੀਲ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕਈ ਲੋਕਾਂ ਨੇ ਡਿਪਟੀ ਕਮਿਸ਼ਨਰ ਜੋਰਵਾਲ ਨੂੰ ਡਿਊਟੀ ਸੈਂਟਰ ਤੋਂ ਫਰਦ ਮਿਲਣ ਵਿੱਚ ਹੋ ਰਹੀ ਦੇਰੀ ਦੀ ਸ਼ਿਕਾਇਤ ਵੀ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਡਿਊਟੀ ਸੈਂਟਰ ਵਿੱਚ ਇੱਕ ਹੋਰ ਮੁਲਾਜ਼ਮ ਤਾਇਨਾਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

Exit mobile version