ਮਾਨਸਾ : ਜ਼ਿਲ੍ਹਾ ਚੋਣ ਅਫ਼ਸਰ ਕਮ ਡੀ.ਸੀ ਮਾਨਸਾ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਆਖਰੀ ਦਿਨ ਨਗਰ ਪੰਚਾਇਤ ਭੀਖੀ ਦੇ 13 ਵਾਰਡਾਂ ਅਤੇ 15 ਵਾਰਡਾਂ ਵਿੱਚ 21 ਦਸੰਬਰ 2024 ਨੂੰ ਹੋਣ ਵਾਲੀਆਂ ਚੋਣਾਂ ਲਈ ਕੁੱਲ 125 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਮਾਨਸਾ ਜ਼ਿਲ੍ਹੇ ਦੀ ਨਗਰ ਪੰਚਾਇਤ ਸਰਦੂਲਗੜ੍ਹ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਪਹਿਲਾਂ ਕੁੱਲ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਤਰ੍ਹਾਂ ਹੁਣ ਇਨ੍ਹਾਂ ਚੋਣਾਂ ਲਈ ਕੁੱਲ 137 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਪ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਆਕਾਸ਼ ਬਾਂਸਲ ਨੇ ਦੱਸਿਆ ਕਿ ਅੱਜ ਭੀਖੀ ਹਲਕੇ ਵਿੱਚ 40 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ ਜਦੋਂਕਿ ਪਿਛਲੇ ਦਿਨ 11 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ।
ਇਸ ਤਰ੍ਹਾਂ ਭੀਖੀ ਨਗਰ ਪੰਚਾਇਤ ਲਈ ਕੁੱਲ 51 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਨਗਰ ਪੰਚਾਇਤ ਵਿੱਚ ਅੱਜ 85 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਅਤੇ ਪਿਛਲੇ ਦਿਨ 1 ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਇਸ ਤਰ੍ਹਾਂ ਸਰਦੂਲਗੜ੍ਹ ਵਿੱਚ ਕੁੱਲ 86 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਨਾਮਜ਼ਦਗੀ ਪੱਤਰਾਂ ਦੀ 13 ਦਸੰਬਰ ਨੂੰ ਪੜਤਾਲ ਕੀਤੀ ਜਾਵੇਗੀ ਅਤੇ 14 ਦਸੰਬਰ ਨੂੰ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ।