ਪੰਜਾਬ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵਕੀਲਾਂ ਦੀ ਕੌਂਸਲ ਦੇ ਚੇਅਰਮੈਨ ਐਡਵੋਕੇਟ ਵਾਸੂ ਰੰਜਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਡੱਲੇਵਾਲ ਦੀ ਜਾਨ ਬਚਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਪਟੀਸ਼ਨ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਲਿਖਿਆ ਕਿ ਡੱਲੇਵਾਲ ਦੀ ਸਿਹਤ ਲਗਾਤਾਰ ਕਮਜ਼ੋਰ ਹੋ ਰਹੀ ਹੈ, ਜਿਸ ਕਾਰਨ ਖ਼ਤਰਾ ਵਧਦਾ ਜਾ ਰਿਹਾ ਹੈ। ਡੱਲੇਵਾਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਹਾਈਕੋਰਟ ਤੋਂ ਇਸ ਮਾਮਲੇ ‘ਤੇ ਜਲਦ ਤੋਂ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਹੈ |
ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਸਾਂਝਾ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਕਈ ਹੋਰ ਸੀਨੀਅਰ ਕਿਸਾਨ ਆਗੂ ਅੱਜ ਖਨੌਰੀ ਬਾਰਡਰ ਆਉਣਗੇ। ਇੱਥੇ ਮਰਨ ਵਰਤ ’ਤੇ ਬੈਠੇ ਡੱਲੇਵਾਲ ਨੂੰ ਮਿਲਣ ਤੋਂ ਬਾਅਦ ਉਹ ਅਗਲੀ ਰਣਨੀਤੀ ਉਲੀਕਣ ਲਈ ਅਹਿਮ ਮੀਟਿੰਗ ਕਰਨਗੇ।