ਨਵੀਂ ਦਿੱਲੀ : ਅੱਜ ਲੋਕ ਸਭਾ ‘ਚ ਸੰਵਿਧਾਨ ‘ਤੇ ਵਿਸ਼ੇਸ਼ ਚਰਚਾ ਹੋਵੇਗੀ। ਸੰਵਿਧਾਨ ਦੇ 75 ਸਾਲ ਪੂਰੇ ਹੋਣ ‘ਤੇ ਅੱਜ ਲੋਕ ਸਭਾ ‘ਚ ਵਿਸ਼ੇਸ਼ ਚਰਚਾ ਹੋਵੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ 12 ਵਜੇ ਇਸ ਦੀ ਸ਼ੁਰੂਆਤ ਕਰਨਗੇ। ਇਸ ਚਰਚਾ ਦੌਰਾਨ ਵਾਇਨਾਡ ਦੀ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਸੰਸਦ ਵਿੱਚ ਆਪਣਾ ਭਾਸ਼ਣ ਦੇ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਦਸੰਬਰ ਦੀ ਸ਼ਾਮ ਨੂੰ ਇਸ ਚਰਚਾ ਦਾ ਜਵਾਬ ਦੇਣਗੇ।
ਸੂਤਰਾਂ ਮੁਤਾਬਕ ਇਸ ਚਰਚਾ ‘ਚ ਕਾਂਗਰਸ ਸੰਸਦ ਰਾਹੁਲ ਗਾਂਧੀ ਤੋਂ ਇਲਾਵਾ ਪ੍ਰਿਅੰਕਾ, ਡੀਐੱਮਕੇ ਨੇਤਾ ਟੀਆਰ ਬਾਲੂ, ਤ੍ਰਿਣਮੂਲ ਸੰਸਦ ਕਲਿਆਣ ਬੈਨਰਜੀ ਅਤੇ ਮਹੂਆ ਮੋਇਤਰਾ ਹਿੱਸਾ ਲੈਣਗੇ। ਭਾਜਪਾ ਅਤੇ ਕਾਂਗਰਸ ਦੋਵਾਂ ਨੇ ਆਪਣੇ ਸੰਸਦ ਮੈਂਬਰਾਂ ਦੀ ਮੌਜੂਦਗੀ ਲਈ ਵ੍ਹਿੱਪ ਜਾਰੀ ਕੀਤੇ ਹਨ। 16 ਅਤੇ 17 ਦਸੰਬਰ ਨੂੰ ਰਾਜ ਸਭਾ ਵਿੱਚ ਚਰਚਾ ਹੋਵੇਗੀ। ਇਸ ਦੀ ਸ਼ੁਰੂਆਤ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਦਸੰਬਰ ਨੂੰ ਰਾਜ ਸਭਾ ਵਿੱਚ ਚਰਚਾ ਦਾ ਜਵਾਬ ਦੇਣਗੇ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਇੱਥੇ ਵਿਰੋਧੀ ਧਿਰ ਦੀ ਤਰਫੋਂ ਭਾਸ਼ਣ ਦੇਣਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, “ਅਸੀਂ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਹੈ ਕਿ ਸੰਵਿਧਾਨ ‘ਤੇ ਚਰਚਾ ਹੋਣੀ ਚਾਹੀਦੀ ਹੈ।” ਬਹੁਤ ਸਾਰੀਆਂ ਗੈਰ-ਸੰਵਿਧਾਨਕ ਗੱਲਾਂ ਹੋ ਰਹੀਆਂ ਹਨ। ਕਈ ਸੰਸਥਾਵਾਂ ਦੀ ਦੁਰਵਰਤੋਂ ਹੋ ਰਹੀ ਹੈ। ਦੇਸ਼ ‘ਚ ਸ਼ਾਸਨ ਠੀਕ ਨਹੀਂ ਹੈ। ਅਸੀਂ ਚਾਹੁੰਦੇ ਹਾਂ ਕਿ ਇਸ ‘ਤੇ ਚਰਚਾ ਹੋਵੇ। ਤਾਂ ਜੋ ਦੇਸ਼ ਨੂੰ ਪਤਾ ਲੱਗੇ ਕਿ ਸਰਕਾਰ ਕਿਵੇਂ ਚੱਲ ਰਹੀ ਹੈ।