Home ਦੇਸ਼ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਇਕ ਵਾਰ ਫਿਰ ਵਿਗੜੀ...

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਇਕ ਵਾਰ ਫਿਰ ਵਿਗੜੀ ਸਿਹਤ

0

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਦੀ ਸਿਹਤ ਇਕ ਵਾਰ ਫਿਰ ਵਿਗੜ ਗਈ ਹੈ। ਅੱਜ ਯਾਨੀ 14 ਦਸੰਬਰ ਨੂੰ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ । ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ ਅਤੇ ਹਸਪਤਾਲ ਪ੍ਰਸ਼ਾਸਨ ਜਲਦ ਹੀ ਉਨ੍ਹਾਂ ਦਾ ਮੈਡੀਕਲ ਬੁਲੇਟਿਨ ਜਾਰੀ ਕਰ ਸਕਦਾ ਹੈ।

ਲਾਲ ਕ੍ਰਿਸ਼ਨ ਅਡਵਾਨੀ 97 ਸਾਲ ਦੇ ਹਨ ਅਤੇ ਹਾਲ ਹੀ ਦੇ ਮਹੀਨਿਆਂ ਵਿੱਚ ਉਨ੍ਹਾਂ ਦੀ ਸਿਹਤ ਵਿੱਚ ਗਿਰਾਵਟ ਆਈ ਹੈ। ਉਨ੍ਹਾਂ ਨੂੰ ਪਿਛਲੇ 4-5 ਮਹੀਨਿਆਂ ‘ਚ ਕਈ ਵਾਰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਹੈ। ਇਸ ਤੋਂ ਪਹਿਲਾਂ ਅਗਸਤ 2024 ‘ਚ ਵੀ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਅਡਵਾਨੀ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਦੇ ਸਮਰਥਕ ਅਤੇ ਪਾਰਟੀ ਵਰਕਰ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਹਸਪਤਾਲ ਪ੍ਰਸ਼ਾਸਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ, ਅਤੇ ਸਿਹਤ ਬਾਰੇ ਤਾਜ਼ਾ ਜਾਣਕਾਰੀ ਜਲਦੀ ਹੀ ਸਾਂਝੀ ਕੀਤੀ ਜਾਵੇਗੀ।

Exit mobile version