ਰਾਂਚੀ: ਮੁੱਖ ਮੰਤਰੀ ਹੇਮੰਤ ਸੋਰੇਨ (Chief Minister Hemant Soren) ਨੇ ਰਾਜਧਾਨੀ ਦੇ ਕੋਤਵਾਲੀ ਥਾਣਾ ਖੇਤਰ (The Kotwali Police Station Area) ‘ਚ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ ‘ਚ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਅੱਜ ਰਾਂਚੀ ਪੁਲਿਸ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਛੇੜਛਾੜ ‘ਚ ਸ਼ਾਮਲ ਲੋਕਾਂ ‘ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।
ਦੱਸ ਦੇਈਏ ਕਿ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਕੋਤਵਾਲੀ ਥਾਣਾ ਖੇਤਰ ‘ਚ ਸੀ.ਸੀ.ਟੀ.ਵੀ. ‘ਤੇ ਕੈਦ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਦਾ ਵੀਡੀਓ ਵਾਇਰਲ ਹੋਇਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਰਾਂਚੀ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਅਤੇ ਜਲਦੀ ਸੂਚਨਾ ਦੇਣ ਦੇ ਹੁਕਮ ਦਿੱਤੇ ਹਨ।