Home ਪੰਜਾਬ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚਡੂਨੀ

ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣਗੇ ਗੁਰਨਾਮ ਸਿੰਘ ਚਡੂਨੀ

0

ਪਟਿਆਲਾ : ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ (Farmer Leader Gurnam Singh Chaduni) ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal) ਨੂੰ ਖਨੌਰੀ ਸਰਹੱਦ ਵਿਖੇ ਮਿਲਣਗੇ। ਚਡੂਨੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਖਨੌਰੀ ਸਰਹੱਦ ਵਿਖੇ ਆੳਣਗੇ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਾਲ ਫਰਵਰੀ ਵਿੱਚ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਹਿੱਸਾ ਨਹੀਂ ਬਣਨ ਦਿੱਤਾ ਸੀ।

ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 20ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਦੂਜੇ ਪਾਸੇ ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਪੰਜਾਬ ਵਿੱਚ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਕੋਈ ਵੀ ਜਥਾ 18 ਦਸੰਬਰ ਤੱਕ ਦਿੱਲੀ ਵੱਲ ਮਾਰਚ ਨਹੀਂ ਕਰੇਗਾ।

Exit mobile version