Home ਪੰਜਾਬ 3336 ਉਮੀਦਵਾਰਾਂ ਵਿਚਾਲੇ ਹੋਵੇਗੀ ਚੋਣ ਜੰਗ , 1172 ਉਮੀਦਵਾਰਾਂ ਨੇ ਨਾਮਜ਼ਦਗੀਆਂ ਲਈਆਂ...

3336 ਉਮੀਦਵਾਰਾਂ ਵਿਚਾਲੇ ਹੋਵੇਗੀ ਚੋਣ ਜੰਗ , 1172 ਉਮੀਦਵਾਰਾਂ ਨੇ ਨਾਮਜ਼ਦਗੀਆਂ ਲਈਆਂ ਵਾਪਸ

0

ਪੰਜਾਬ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ 4947 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ (4947 Candidates Filed Nomination Papers) ਦਾਖਲ ਕੀਤੇ। ਜਿਸ ਵਿੱਚੋਂ ਪੜਤਾਲ ਉਪਰੰਤ ਕੇਵਲ 4508 ਉਮੀਦਵਾਰ ਹੀ ਯੋਗ ਪਾਏ ਗਏ। ਨਾਮਜ਼ਦਗੀਆਂ ਵਾਪਸ ਲੈਣ ਵਾਲੇ ਦਿਨ ਹੀ 1172 ਉਮੀਦਵਾਰਾਂ ਦੇ ਨਾਂ ਉਮੀਦਵਾਰਾਂ ਦੀ ਸੂਚੀ ਵਿੱਚੋਂ ਹਟਾ ਦਿੱਤੇ ਗਏ ਸਨ, ਜਿਸ ਤੋਂ ਬਾਅਦ ਹੁਣ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ 3336 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ।

ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਉਸੇ ਦਿਨ ਵੋਟਾਂ ਪੈਣ ਤੋਂ ਬਾਅਦ ਵੋਟਾਂ ਦੀ ਗਿਣਤੀ ਵੀ ਕੀਤੀ ਜਾਵੇਗੀ ਅਤੇ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਕਿਹਾ ਕਿ 21 ਦਸੰਬਰ ਦਾ ਦਿਨ ਧਾਰਮਿਕ ਗਤੀਵਿਧੀਆਂ ਦੇ ਮੱਦੇਨਜ਼ਰ ਚੁਣਿਆ ਗਿਆ ਹੈ। ਸ਼ਹਿਰੀ ਖੇਤਰਾਂ ਵਿੱਚ ਵੋਟਿੰਗ ਲਈ 1 ਘੰਟੇ ਦਾ ਵਾਧੂ ਸਮਾਂ ਦਿੱਤਾ ਗਿਆ ਹੈ।

ਵੋਟਰਾਂ ਦੀ ਗਿਣਤੀ
ਵੋਟਰਾਂ ਦੀ ਕੁੱਲ ਗਿਣਤੀ 37.32 ਲੱਖ ਦੇ ਕਰੀਬ ਹੈ। ਜਿਸ ਵਿੱਚ 19.55 ਲੱਖ ਪੁਰਸ਼ ਵੋਟਰ, 17.75 ਲੱਖ ਔਰਤਾਂ ਅਤੇ 204 ਟਰਾਂਸਜੈਂਡਰ ਹਨ।

ਸੁਰੱਖਿਆ ਦੇ ਸਖ਼ਤ ਪ੍ਰਬੰਧ
ਕਮਿਸ਼ਨ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ। ਸਿੰਗਲ ਪੋਲਿੰਗ ਸਟੇਸ਼ਨ ‘ਤੇ 3 ਅਤੇ ਡਬਲ ਪੋਲਿੰਗ ਸਟੇਸ਼ਨ ‘ਤੇ 4 ਸੁਰੱਖਿਆ ਬਲ ਤਾਇਨਾਤ ਹੋਣਗੇ। ਲੋੜ ਪੈਣ ‘ਤੇ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

Exit mobile version