Home ਪੰਜਾਬ ਸਿੱਖਿਆ ਵਿਭਾਗ ਨੇ ਨੋਟਿਸ ਜਾਰੀ ਕਰਕੇ ਦੋ ਅਧਿਆਪਕਾਂ ‘ਤੇ ਲਗਾਏ ਗੰਭੀਰ ਦੋਸ਼

ਸਿੱਖਿਆ ਵਿਭਾਗ ਨੇ ਨੋਟਿਸ ਜਾਰੀ ਕਰਕੇ ਦੋ ਅਧਿਆਪਕਾਂ ‘ਤੇ ਲਗਾਏ ਗੰਭੀਰ ਦੋਸ਼

0

ਪੰਜਾਬ : ਸਿੱਖਿਆ ਵਿਭਾਗ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਨੂੰ ਗੁੰਮਰਾਹ ਕਰਕੇ ਤਰੱਕੀਆਂ ਦਾ ਲਾਭ ਲੈਣ ਦੇ ਦੋਸ਼ ਲਾਏ ਗਏ ਹਨ। ਇਸ ਮਾਮਲੇ ਵਿੱਚ ਵਿਭਾਗ ਵੱਲੋਂ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸਿਆ ਗਿਆ ਹੈ ਕਿ ਸਿੱਖਿਆ ਵਿਭਾਗ ਨੇ ਨੋਟਿਸ ਜਾਰੀ ਕਰਕੇ ਦੋ ਅਧਿਆਪਕਾਂ ‘ਤੇ ਗੰਭੀਰ ਦੋਸ਼ ਲਗਾਏ ਹਨ।

ਦੋਸ਼ ਹੈ ਕਿ ਇਨ੍ਹਾਂ ਅਧਿਆਪਕਾਂ ਨੇ ਵਿਭਾਗ ਨੂੰ ਗੁੰਮਰਾਹ ਕਰਕੇ ਲੇਫਟ ਆਊਟ ਕੇਸ ਤਹਿਤ ਤਰੱਕੀ ਦਾ ਲਾਭ ਲਿਆ ਹੈ। ਇਸ ਮਾਮਲੇ ਵਿੱਚ ਦੋਸ਼ੀ ਅਧਿਆਪਕਾਂ ਨੂੰ 24 ਦਸੰਬਰ ਨੂੰ ਸਵੇਰੇ 11 ਵਜੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ, ਐਸ.ਏ.ਐਸ.ਨਗਰ ਦੇ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਜੇਕਰ ਦੋਸ਼ੀ ਪਾਇਆ ਗਿਆ ਤਾਂ ਉਕਤ ਅਧਿਆਪਕਾਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।

Exit mobile version