Homeਪੰਜਾਬਪੰਜਾਬ ਸਰਕਾਰ ਨੇ ਸ੍ਰੀ ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਮੌਕੇ 2 ਰਾਖਵੀਆਂ ਛੁੱਟੀਆਂ...

ਪੰਜਾਬ ਸਰਕਾਰ ਨੇ ਸ੍ਰੀ ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ ਮੌਕੇ 2 ਰਾਖਵੀਆਂ ਛੁੱਟੀਆਂ ਦਾ ਕੀਤਾ ਐਲਾਨ

ਪੰਜਾਬ : ਪੰਜਾਬ ਸਰਕਾਰ (The Punjab Government) ਨੇ ਸ੍ਰੀ ਫਤਹਿਗੜ੍ਹ ਸਾਹਿਬ ਸ਼ਹੀਦੀ ਸਭਾ (Sri Fatehgarh Sahib Shahidi Sabha) ਮੌਕੇ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਅਨੁਸਾਰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ (The Government Employees) ਲਈ 25 ਅਤੇ 26 ਦਸੰਬਰ ਦੀਆਂ ਛੁੱਟੀਆਂ ਰਾਖਵੀਆਂ ਰੱਖੀਆਂ ਗਈਆਂ ਹਨ। ਹਾਲਾਂਕਿ, ਇਸ ਦਿਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਕੋਈ ਵੱਖਰੀ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ ਹੈ ਕਿਉਂਕਿ ਸਰਕਾਰ ਨੇ ਪਹਿਲਾਂ ਹੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਇਸ ਤਹਿਤ 24 ਤੋਂ 31 ਦਸੰਬਰ ਤੱਕ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 25 ਅਤੇ 26 ਦਸੰਬਰ ਨੂੰ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਂ ਛੁੱਟੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਹਰ ਕਰਮਚਾਰੀ ਸਾਲ ਵਿੱਚ 2 ਰਾਖਵੀਆਂ ਛੁੱਟੀਆਂ ਲੈ ਸਕਦਾ ਹੈ। ਇਹ ਇਸ ਕੈਲੰਡਰ ਸਾਲ ਦੀਆਂ ਆਖਰੀ 2 ਰਾਖਵੀਆਂ ਛੁੱਟੀਆਂ ਹਨ ਅਤੇ ਜਿਨ੍ਹਾਂ ਕਰਮਚਾਰੀਆਂ ਨੇ ਇਸ ਸਾਲ ਕੋਈ ਰਾਖਵੀਂ ਛੁੱਟੀ ਨਹੀਂ ਲਈ ਹੈ, ਉਹ ਇਨ੍ਹਾਂ ਦੋ ਦਿਨਾਂ ਦੀ ਛੁੱਟੀ ਲੈ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments