Homeਹਰਿਆਣਾ26 ਜਨਵਰੀ ਦੀ ਪਰੇਡ 'ਚ ਪੰਜਾਬ ਦੇ ਇਲਾਵਾ ਹਰਿਆਣਾ ਤੇ ਚੰਡੀਗੜ੍ਹ ਦੀ...

26 ਜਨਵਰੀ ਦੀ ਪਰੇਡ ‘ਚ ਪੰਜਾਬ ਦੇ ਇਲਾਵਾ ਹਰਿਆਣਾ ਤੇ ਚੰਡੀਗੜ੍ਹ ਦੀ ਝਾਂਕੀ ਵੀ ਦੇਵੇਗੀ ਦਿਖਾਈ

ਚੰਡੀਗੜ੍ਹ : ਗਣਤੰਤਰ ਦਿਵਸ 2025 (Republic Day 2025) ਦੇ ਮੌਕੇ ‘ਤੇ ਡਿਊਟੀ ਮਾਰਗ ‘ਤੇ ਦਿਖਾਈ ਜਾਣ ਵਾਲੀ ਝਾਂਕੀ ਵਿੱਚ ਪੰਜਾਬ ਦੀ ਝਾਂਕੀ ਨੂੰ ਚੁਣਿਆ ਗਿਆ ਹੈ । ਇਸ ਵਾਰ ਪੰਜਾਬ ਦੀ ਝਾਂਕੀ ਦੀ ਚੋਣ ਕੀਤੀ ਗਈ ਹੈ, ਜਦਕਿ ਪਿਛਲੀ ਵਾਰ ਇਸਨੂੰ ਮਨਜ਼ੂਰੀ ਨਹੀਂ ਮਿਲ ਪਾਈ ਸੀ।

ਪੰਜਾਬ ਦੇ ਇਲਾਵਾ ਹਰਿਆਣਾ ਅਤੇ ਚੰਡੀਗੜ੍ਹ ਦੀ ਝਾਂਕੀ ਵੀ ਇਸ ਸਾਲ ਦੇ ਗਣਤੰਤਰ ਦਿਵਸ ‘ਤੇ ਡਿਊਟੀ ਮਾਰਗ ‘ਤੇ ਦਿਖਾਈ ਦੇਵੇਗੀ। ਦੱਸ ਦੇਈਏ ਕਿ ਪਿਛਲੇ ਸਾਲ ਪੰਜਾਬ ਦੀ ਝਾਂਕੀ ਨੂੰ ਗਣਤੰਤਰ ਦਿਵਸ ‘ਤੇ ਡਿਊਟੀ ਮਾਰਗ ‘ਤੇ ਪ੍ਰਦਰਸ਼ਿਤ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ । ਪਰ ਇਸ ਵਾਰ ਇਹ ਫ਼ੈਸਲਾ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਝਾਂਕੀ ਦੇਸ਼ ਦੀ ਸੱਭਿਆਚਾਰਕ ਵਿਰਾਸਤ ਅਤੇ ਵਿਭਿੰਨਤਾ ਦਾ ਪ੍ਰਤੀਕ ਹੈ।

ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਚੰਡੀਗੜ੍ਹ ਦੀਆਂ ਝਾਕੀਆਂ ਵੀ ਡਿਊਟੀ ਮਾਰਗ ‘ਤੇ ਦਿਖਾਈਆਂ ਜਾਣਗੀਆਂ। ਇਹ ਤਿੰਨਾਂ ਰਾਜਾਂ ਦੀ ਸੱਭਿਆਚਾਰਕ ਵਿਰਾਸਤ ਅਤੇ ਖੁਸ਼ਹਾਲੀ ਨੂੰ ਦਰਸਾਉਂਦਾ ਹੈ। ਗਣਤੰਤਰ ਦਿਵਸ ‘ਤੇ, ਇਹ ਝਾਕੀਆਂ ਨਾ ਸਿਰਫ਼ ਰਾਜਾਂ ਦੀ ਕਲਾ ਅਤੇ ਸੱਭਿਆਚਾਰ ਨੂੰ ਪ੍ਰਦਰਸ਼ਿਤ ਕਰਨਗੀਆਂ, ਸਗੋਂ ਦੇਸ਼ ਵਾਸੀਆਂ ਨੂੰ ਏਕਤਾ ਅਤੇ ਅਨੇਕਤਾ ਦਾ ਸੰਦੇਸ਼ ਵੀ ਦੇਣਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments