ਚੰਡੀਗੜ੍ਹ : ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ, ਪੰਜਾਬ ਯੂਨੀਵਰਸਿਟੀ ( Punjab University ) ਨੇ ਸ਼ੁੱਕਰਵਾਰ 27 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਯੂਨੀਵਰਸਿਟੀ ਨੇ ਸੂਚਿਤ ਕੀਤਾ ਹੈ ਕਿ ਪੰਜਾਬ ਰਾਜ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਦਫ਼ਤਰ/ਸੰਸਥਾਵਾਂ/ਖੇਤਰੀ ਕੇਂਦਰ/ਪੇਂਡੂ ਕੇਂਦਰ/ਕਾਂਸਟੀਚੂਐਂਟ ਕਾਲਜ/ਐਫੀਲੀਏਟਿਡ ਕਾਲਜ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਬੰਦ ਰਹਿਣਗੇ। ਇਹ ਛੁੱਟੀ ‘ਸ਼ਹੀਦੀ ਸਭਾ ਸ੍ਰੀ ਫਤਹਿਗੜ੍ਹ ਸਾਹਿਬ’ ਦੇ ਸਬੰਧ ਵਿੱਚ ਕੀਤੀ ਗਈ ਹੈ। ਹਾਲਾਂਕਿ, ਸਾਰੀਆਂ ਮੀਟਿੰਗਾਂ ਅਤੇ ਪ੍ਰੀਖਿਆਵਾਂ ਪਹਿਲਾਂ ਤੋਂ ਘੋਸ਼ਿਤ ਕਾਰਜਕ੍ਰਮ ਦੇ ਅਨੁਸਾਰ ਹੀ ਆਯੋਜਿਤ ਕੀਤੀਆਂ ਜਾਣਗੀਆਂ।