Home ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਜੂਰਾਹੋ ‘ਚ ਕੇਨ-ਬੇਤਵਾ ਲਿੰਕ ਪ੍ਰੋਜੈਕਟ ਦਾ ਰੱਖਿਆ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਜੂਰਾਹੋ ‘ਚ ਕੇਨ-ਬੇਤਵਾ ਲਿੰਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ, ਕਿਹਾ ਅਜਿਹੀਆਂ ਯੋਜਨਾਵਾਂ ਦਾ ਸਿਹਰਾ ਅੰਬੇਡਕਰ ਨੂੰ ਜਾਂਦਾ ਹੈ

0

ਨਵੀਂ ਦਿੱਲੀ : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਜੂਰਾਹੋ ਵਿੱਚ ਕੇਨ-ਬੇਤਵਾ ਲਿੰਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਓਮਕਾਰੇਸ਼ਵਰ ਫਲੋਟਿੰਗ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੂੰ ਅਟਲ ਬਿਹਾਰੀ ਵਾਜਪਾਈ ਦੇ ਜੀਵਨ ‘ਤੇ ਆਧਾਰਿਤ ਇੱਕ ਲਘੂ ਫ਼ਿਲਮ ਵੀ ਦਿਖਾਈ ਗਈ। ਇਸ ਦੌਰਾਨ ਵਾਜਪਾਈ ‘ਤੇ ਡਾਕ ਟਿਕਟ ਵੀ ਜਾਰੀ ਕੀਤੀ ਗਈ।

ਪ੍ਰਧਾਨ ਮੰਤਰੀ ਨੇ ਇੱਥੇ ਬੁੰਦੇਲਖੰਡੀ ਵਿੱਚ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਆਪਣੇ ਭਾਸ਼ਣ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਡਾ. ਭੀਮ ਰਾਓ ਅੰਬੇਡਕਰ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, “ਦੇਸ਼ ਵਿੱਚ ਪਾਣੀ ਨਾਲ ਸਬੰਧਤ ਯੋਜਨਾਵਾਂ ਦਾ ਸਿਹਰਾ ਅੰਬੇਡਕਰ ਨੂੰ ਜਾਂਦਾ ਹੈ, ਪਰ ਕਾਂਗਰਸ ਨੇ ਕਦੇ ਵੀ ਬਾਬਾ ਸਾਹਿਬ ਨੂੰ ਇਸ ਦਾ ਸਿਹਰਾ ਨਹੀਂ ਦਿੱਤਾ ਅਤੇ ਲੋਕਾਂ ਨੂੰ ਪਤਾ ਵੀ ਨਹੀਂ ਲੱਗਣ ਦਿੱਤਾ।”

ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਮੱਧ ਪ੍ਰਦੇਸ਼ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਹੋਏ ਹਨ। ਅੱਜ ਇੱਕ ਬਹੁਤ ਪ੍ਰੇਰਨਾਦਾਇਕ ਦਿਨ ਹੈ। ਅੱਜ ਅਟਲ ਜੀ ਦਾ ਜਨਮ ਦਿਨ ਹੈ। ਅੱਜ ਉਨ੍ਹਾਂ ਦੇ ਜਨਮ ਦੇ 100 ਸਾਲ ਹਨ। ਉਨ੍ਹਾਂ ਨੇ ਮੇਰੇ ਵਰਗੇ ਬਹੁਤ ਸਾਰੇ ਵਰਕਰਾਂ ਨੂੰ ਸਿੱਖਿਆ ਦਿੱਤੀ ਹੈ। ਦੇਸ਼ ਦੇ ਵਿਕਾਸ ਵਿੱਚ ਅਟਲ ਜੀ ਦਾ ਯੋਗਦਾਨ ਸਾਡੀ ਯਾਦ ਵਿੱਚ ਬਣਿਆ ਰਹੇਗਾ।”

 

 

Exit mobile version