ਪੰਜਾਬ : ਕੈਨੇਡਾ ਅਤੇ ਅਮਰੀਕਾ ਤੋਂ ਬਾਅਦ ਹੁਣ ਆਸਟ੍ਰੇਲੀਆ ‘ਚ ਖਾਲਿਸਤਾਨੀ ਸਮਰਥਕਾਂ ਵੱਲੋਂ ਹੰਗਾਮਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਾਰਡਰ-ਗਾਵਸਕਰ ਟਰਾਫੀ ਦੇ ਤਹਿਤ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾ ਰਹੀ ਹੈ। ਇਸ ਦਾ ਚੌਥਾ ਟੈਸਟ ਮੈਚ ਮੈਲਬੌਰਨ ਵਿੱਚ ਖੇਡਿਆ ਜਾ ਰਿਹਾ ਸੀ। ਇਸ ਦੌਰਾਨ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੈਲਬੌਰਨ ਕ੍ਰਿਕਟ ਗਰਾਊਂਡ ਦੇ ਬਾਹਰ ਖਾਲਿਸਤਾਨੀ ਅਤੇ ਭਾਰਤੀ ਸਮਰਥਕਾਂ ਵਿਚਾਲੇ ਝੜਪ ਹੋ ਗਈ।
ਇਸ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਖਾਲਿਸਤਾਨੀ ਝੰਡੇ ਚੁੱਕੇ ਕੁਝ ਲੋਕ ਭਾਰਤ ਵਿਰੋਧੀ ਨਾਅਰੇ ਲਗਾ ਰਹੇ ਹਨ। ਜਿਸ ਦਾ ਭਾਰਤੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ‘ਚ ਵਿਕਟੋਰੀਆ ਪੁਲਿਸ ਨੇ ਲੋਕਾਂ ਨੂੰ ਮੌਕੇ ਤੋਂ ਹਟਾ ਦਿੱਤਾ। ਪਤਾ ਲੱਗਾ ਹੈ ਕਿ ਖਾਲਿਸਤਾਨੀ ਸਮਰਥਕਾਂ ਕੋਲ ਮੈਚ ਦੀਆਂ ਟਿਕਟਾਂ ਵੀ ਨਹੀਂ ਸਨ ਅਤੇ ਉਹ ਹੰਗਾਮਾ ਕਰਨ ਲਈ ਹੀ ਮੌਕੇ ‘ਤੇ ਪਹੁੰਚੇ ਸਨ। ਇਸ ਦੌਰਾਨ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਇਆ ਗਿਆ।