ਬਠਿੰਡਾ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ 15 ਦਿਨਾਂ ਲਈ ਮੁਅੱਤਲ ਕੀਤੇ ਗਏ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਬਠਿੰਡਾ ਪੁੱਜੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਮੁਖੀ ਆਪਣੇ ਨਿੱਜੀ ਜੈੱਟ ਵਿੱਚ ਇੱਥੇ ਪੁੱਜੇ ਹਨ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣ ਗਏ ਹਨ, ਜਿੱਥੇ ਉਹ ਉਨ੍ਹਾਂ ਨਾਲ ਮੁਲਾਕਾਤ ਕਰ ਰਹੇ ਹਨ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਕਾਰਜਕਾਰਨੀ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਵਾਸੀ ਮੁਕਤਸਰ ਸਾਹਿਬ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲਾਏ ਗਏ ਗੰਭੀਰ ਦੋਸ਼ਾਂ ’ਤੇ ਲੰਬੀ ਚਰਚਾ ਹੋਈ, ਜਿਸ ਮਗਰੋਂ ਅਹੁਦੇ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀਆਂ ਸੇਵਾਵਾਂ 15 ਦਿਨਾਂ ਲਈ ਬੰਦ ਕਰ ਦਿੱਤੀਆਂ ਗਈਆਂ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀ ਹੈ।