ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (PU) ਨੇ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਸੂਚਿਤ ਕੀਤਾ ਹੈ ਕਿ ਪੰਜਾਬ ਰਾਜ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਦਫ਼ਤਰ/ਸੰਸਥਾਵਾਂ/ਖੇਤਰੀ ਕੇਂਦਰ/ਪੇਂਡੂ ਕੇਂਦਰ/ਕਾਂਸਟੀਚੂਐਂਟ ਕਾਲਜ/ਐਫੀਲੀਏਟਿਡ ਕਾਲਜ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਬੰਦ ਰਹਿਣਗੇ। ਇਹ ਛੁੱਟੀ ‘ਸ਼ਹੀਦੀ ਸਭਾ ਸ੍ਰੀ ਫਤਹਿਗੜ੍ਹ ਸਾਹਿਬ’ ਦੇ ਸਬੰਧ ਵਿੱਚ ਕੀਤੀ ਗਈ ਹੈ। ਹਾਲਾਂਕਿ, ਸਾਰੀਆਂ ਮੀਟਿੰਗਾਂ ਅਤੇ ਪ੍ਰੀਖਿਆਵਾਂ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਦੇ ਅਨੁਸਾਰ ਹੀ ਆਯੋਜਿਤ ਕੀਤੀਆਂ ਜਾਣਗੀਆਂ।
ਦੱਸ ਦੇਈਏ ਕਿ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਲੋਕ ਭਾਰਤ ਅਤੇ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਮੱਥਾ ਟੇਕਣ ਲਈ ਆ ਰਹੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਵਰੂਪ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਘੇਰੇ ਤੋਂ ਇਲਾਵਾ ਹੋਰ ਥਾਵਾਂ ‘ਤੇ ਸ਼ਰਾਬ ਪੀਣ ‘ਤੇ ਪਾਬੰਦੀ ਲਗਾ ਦਿੱਤੀ ਹੈ।
ਇਸ ਵਿੱਚ ਅਨਾਜ ਮੰਡੀ ਸਰਹਿੰਦ, ਸਾਨੀਪੁਰ ਰੋਡ, ਜੀ.ਟੀ. ਰੋਡ ਬਾੜਾ, ਚਾਵਲਾ ਚੌਕ ਸਰਹਿੰਦ, ਰੇਲਵੇ ਰੋਡ ਸਰਹਿੰਦ, ਰੇਲਵੇ ਰੋਡ ਹਮਾਯੂੰਪੁਰ, ਭੱਟੀ ਰੋਡ ਸਰਹਿੰਦ ਅਤੇ ਖਾਨਪੁਰ ਆਦਿ ਦੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਵਿੱਚ ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ, ਹੋਟਲਾਂ ਆਦਿ ਵਿੱਚ ਸ਼ਰਾਬ ਦੀ ਵਰਤੋਂ ਕਰਨ ਦੀ ਕਾਨੂੰਨੀ ਮਨਾਹੀ ਹੈ।