ਪੰਜਾਬ : ਪੰਜਾਬ ਦੇ ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਨੇ ਇਸ ਦਿਨ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਪ੍ਰੀਖਿਆ 31 ਦਸੰਬਰ ਨੂੰ ਹੋਵੇਗੀ। ਦੱਸ ਦਈਏ ਕਿ ਯੂਨੀਵਰਸਿਟੀ ‘ਚ ਪ੍ਰੀਖਿਆ ਇਕ ਹਫਤੇ ‘ਚ ਦੂਜੀ ਵਾਰ ਮੁਲਤਵੀ ਕੀਤੀ ਗਈ ਹੈ। ਇਸ ਤੋਂ ਪਹਿਲਾਂ 26 ਦਸੰਬਰ ਨੂੰ ਨਵੀਂ ਸਿੱਖਿਆ ਨੀਤੀ ਤਹਿਤ ਪੇਪਰ ਨਾ ਮਿਲਣ ਕਾਰਨ ਬੀ.ਬੀ.ਏ. ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਪ੍ਰੀਖਿਆ ਕੰਟਰੋਲਰ ਨੇ ਸ਼ਨੀਵਾਰ ਦੁਪਹਿਰ ਨੂੰ 30 ਦਸੰਬਰ ਦੀ ਪ੍ਰੀਖਿਆ ਰੱਦ ਕਰ ਦਿੱਤੀ ਅਤੇ 31 ਦਸੰਬਰ ਨੂੰ ਪ੍ਰੀਖਿਆ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹੇ।