Homeਪੰਜਾਬਨਵਜੋਤ ਸਿੰਘ ਸਿੱਧੂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਰਾਜਘਾਟ ਵਿਖੇ...

ਨਵਜੋਤ ਸਿੰਘ ਸਿੱਧੂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਰਾਜਘਾਟ ਵਿਖੇ ਡਾ. ਮਨਮੋਹਨ ਸਿੰਘ ਦੀ ਯਾਦਗਾਰ ਸਥਾਪਤ ਕਰਨ ਦੀ ਕੀਤੀ ਮੰਗ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਕਾਫੀ ਦਿਨਾਂ ਬਾਅਦ ਕੋਈ ਬਿਆਨ ਦਿਤਾ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਯਾਦਗਾਰ ਬਣਾਉਣ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ਸਬੰਧੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖਿਆ ਹੈ।

ਇਸ ਪੱਤਰ ਵਿੱਚ ਉਨ੍ਹਾਂ ਰਾਜਘਾਟ ਵਿਖੇ ਡਾ. ਮਨਮੋਹਨ ਸਿੰਘ ਦੀ ਯਾਦਗਾਰ ਸਥਾਪਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਯਾਦਗਾਰਾਂ ਬਣਾਈਆਂ ਗਈਆਂ ਹਨ। ਫਿਰ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਤੋਂ ਇਨਕਾਰ ਕਿਉਂ। ਗੁਲਜ਼ਾਰੀ ਲਾਲ ਨੰਦਾ, ਪੀਵੀ ਨਰਸਿਮਹਾ ਰਾਓ ਵਰਗੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਯਾਦਗਾਰਾਂ ਬਣਾਈਆਂ ਗਈਆਂ ਹਨ।

ਸਿੱਧੂ ਨੇ ਪੱਤਰ ਵਿੱਚ ਕਿਹਾ ਕਿ ਗੁਲਜ਼ਾਰੀ ਲਾਲ ਨੰਦਾ ਵਰਗੇ ਕਾਰਜਕਾਰੀ ਪ੍ਰਧਾਨ ਮੰਤਰੀਆਂ ਸਮੇਤ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੇ ਯੋਗਦਾਨ ਦੇ ਸਨਮਾਨ ਵਿੱਚ ਯਾਦਗਾਰਾਂ ਬਣਾਈਆਂ ਗਈਆਂ ਹਨ। ਸਿੱਧੂ ਨੇ ਕਿਹਾ ਕਿ ਸਮਾਰਕਾਂ ਦੀ ਸਥਾਪਨਾ ਕੋਈ ਪੱਖਪਾਤੀ ਮੁੱਦਾ ਨਹੀਂ ਹੈ, ਸਗੋਂ ਭਾਰਤ ਦੇ ਗੌਰਵਮਈ ਇਤਿਹਾਸ ਨੂੰ ਸੁਰੱਖਿਅਤ ਰੱਖਣ ਅਤੇ ਇਸਦੀ ਕਿਸਮਤ ਨੂੰ ਆਕਾਰ ਦੇਣ ਵਾਲਿਆਂ ਦਾ ਸਨਮਾਨ ਕਰਨ ਦਾ ਕੰਮ ਹੈ। ਇੱਕ ਅਰਥ ਸ਼ਾਸਤਰੀ, ਸਿਆਸਤਦਾਨ ਅਤੇ ਨੇਤਾ ਵਜੋਂ ਡਾ. ਮਨਮੋਹਨ ਸਿੰਘ ਦੇ ਯੋਗਦਾਨ ਨੂੰ ਘੱਟ ਨਹੀਂ ਸਮਝਿਆ ਜਾ ਸਕਦਾ। ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਅਤੇ ਯਾਦਗਾਰ ਲਈ ਰਾਜਘਾਟ ‘ਤੇ ਜਗ੍ਹਾ ਨਾ ਦੇਣ ‘ਤੇ ਅਕਾਲੀ ਦਲ ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਵੀ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments