Home ਪੰਜਾਬ ਜਗਜੀਤ ਸਿੰਘ ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ, ਹਸਪਤਾਲ ‘ਚ ਭਰਤੀ...

ਜਗਜੀਤ ਸਿੰਘ ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ, ਹਸਪਤਾਲ ‘ਚ ਭਰਤੀ ਕਰਵਾਉਣ ਲਈ 3 ਦਿਨ ਦਾ ਸਮਾਂ ਦਿਤਾ ਸੀ

0

ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ।

ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ। 30 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਇਕ ਵਿਚੋਲੇ ਨੇ ਅਰਜ਼ੀ ਦਿੱਤੀ ਹੈ ਕਿ ਜੇਕਰ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹੈ।

ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਸਮਾਂ ਮੰਗੀ ਗਈ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ। ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੈਰਾਥਨ ਮੀਟਿੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ਵਿੱਚ ਹੋਈ। ਦੂਜੇ ਪਾਸੇ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਡੱਲੇਵਾਲ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੇ ਮਰਨ ਵਰਤ ਨੂੰ 38 ਦਿਨ ਹੋ ਗਏ ਹਨ। ਇਹ ਮਰਨ ਵਰਤ ਗੱਲਬਾਤ ਲਈ ਨਹੀਂ, ਸਗੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਹ ਮਰਨ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ। ਦਿੱਲੀ ਮਾਰਚ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। 4 ਜਨਵਰੀ ਨੂੰ ਖਨੌਰੀ ਵਿੱਚ ਵੱਡੀ ਪੰਚਾਇਤ ਹੋਵੇਗੀ।

 

 

Exit mobile version