ਖਨੌਰੀ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਰੋਜ਼ ਕੋਈ ਨਾ ਕੋਈ ਵੱਡਾ ਨੇਤਾ ਮਿਲਣ ਲਈ ਆ ਰਿਹਾ ਹੈ। ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੁੱਧਵਾਰ ਨੂੰ 37ਵੇਂ ਦਿਨ ਵੀ ਜਾਰੀ ਰਿਹਾ।
ਬੁੱਧਵਾਰ ਨੂੰ ਜਨਨਾਇਕ ਜਨਤਾ ਪਾਰਟੀ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ ਚੌਟਾਲਾ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਖਨੌਰੀ ਸਰਹੱਦ ਪੁੱਜੇ। ਇਸ ਤੋਂ ਇਲਾਵਾ ਸਮਾਜਵਾਦੀ ਪਾਰਟੀ ਦੇ ਲਖੀਮਪੁਰ ਖੇੜੀ ਤੋਂ ਸੰਸਦ ਮੈਂਬਰ ਉਤਕਰਸ਼ ਵਰਮਾ ਅਤੇ ਪੰਜਾਬੀ ਗਾਇਕ ਬੱਬੂ ਮਾਨ ਨੇ ਵੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ।
ਦਿਗਵਿਜੇ ਸਿੰਘ ਚੌਟਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਕਿਸਾਨ ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ ਗਿਆਰਾਂ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਕਿਉਂਕਿ ਕੇਂਦਰ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਦਿਗਵਿਜੇ ਸਿੰਘ ਨੇ ਕਿਹਾ ‘ਜੇ ਤੁਸੀਂ ਨਹੀਂ ਮੰਨਦੇ, ਤਾਂ ਅੰਦੋਲਨ ਹੋਰ ਤੇਜ਼ ਹੋ ਜਾਵੇਗਾ।’