Home ਪੰਜਾਬ ਪੀਆਰਟੀਸੀ-ਪਨਬੱਸ ਮੁਲਾਜ਼ਮ ਕਰਨਗੇ ਤਿੰਨ ਦੀ ਹੜਤਾਲ, ਚੰਡੀਗੜ੍ਹ ‘ਚ ਵੀ ਕੀਤਾ ਜਾਵੇਗਾ ਪ੍ਰਦਰਸ਼ਨ,...

ਪੀਆਰਟੀਸੀ-ਪਨਬੱਸ ਮੁਲਾਜ਼ਮ ਕਰਨਗੇ ਤਿੰਨ ਦੀ ਹੜਤਾਲ, ਚੰਡੀਗੜ੍ਹ ‘ਚ ਵੀ ਕੀਤਾ ਜਾਵੇਗਾ ਪ੍ਰਦਰਸ਼ਨ, ਬੱਸ ਸੇਵਾ ਹੋਵੇਗੀ ਪ੍ਰਭਾਵਿਤ

0

ਚੰਡੀਗੜ੍ਹ : ਪੀਆਰਟੀਸੀ-ਪਨਬੱਸ ਮੁਲਾਜ਼ਮਾਂ ਨੇ ਤਿੰਨ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ। ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।

ਇਸ ਕਾਰਨ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਸੀ।

ਇਸ ਸਬੰਧੀ ਪਿਛਲੇ ਮਹੀਨੇ ਜਲੰਧਰ ਡਿਪੂ 1 ਅਤੇ 2 ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਦੋਆਬੇ ਦੇ ਵੱਖ-ਵੱਖ ਵਿਧਾਇਕਾਂ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ। ਯੂਨੀਅਨ ਨੇ ਮੰਤਰੀ ਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਸਥਾਨਕ ਬੱਸ ਸਟੈਂਡ ’ਤੇ ਵੀ ਸੰਬੋਧਨ ਕੀਤਾ ਸੀ। ਬਿਕਰਮਜੀਤ ਸਿੰਘ ਨੇ ਕਿਹਾ ਕਿ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਿੱਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

 

 

Exit mobile version