Homeਦੇਸ਼ਦਿੱਲੀ ਵਿਧਾਨਸਭਾ ਚੋਣਾਂ : ਕੇਜਰੀਵਾਲ ਖਿਲਾਫ ਚੋਣ ਲੜਨਗੇ ਪ੍ਰਵੇਸ਼ ਵਰਮਾ

ਦਿੱਲੀ ਵਿਧਾਨਸਭਾ ਚੋਣਾਂ : ਕੇਜਰੀਵਾਲ ਖਿਲਾਫ ਚੋਣ ਲੜਨਗੇ ਪ੍ਰਵੇਸ਼ ਵਰਮਾ

ਨਵੀਂ ਦਿੱਲੀ : ਦਿੱਲੀ ਵਿਧਾਨ ਸਭ ਚੋਣਾਂ ਵਿਚ ਬਹੁਤ ਘੱਟ ਸਮਾਂ ਰਹਿ ਗਿਆ ਹੈ। ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿੱਚ 29 ਨਾਮ ਹਨ। 16 ਸੀਟਾਂ ‘ਤੇ ਉਮੀਦਵਾਰ ਬਦਲੇ ਗਏ ਹਨ ਜਦਕਿ ਮੌਜੂਦਾ ਵਿਧਾਇਕਾਂ ਨੂੰ 13 ਸੀਟਾਂ ‘ਤੇ ਟਿਕਟਾਂ ਦਿੱਤੀਆਂ ਗਈਆਂ ਹਨ।

ਪ੍ਰਵੇਸ਼ ਵਰਮਾ ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਖਿਲਾਫ ਚੋਣ ਲੜਨਗੇ। ਭਾਜਪਾ ਨੇ ਕਾਲਕਾਜੀ ਤੋਂ ਆਤਿਸ਼ੀ ਦੇ ਖਿਲਾਫ ਰਮੇਸ਼ ਬਿਧੂੜੀ ਨੂੰ ਮੈਦਾਨ ‘ਚ ਉਤਾਰਿਆ ਹੈ। ਕਾਂਗਰਸ ਨੇ ਇਸ ਸੀਟ ਤੋਂ ਅਲਕਾ ਲਾਂਬਾ ਨੂੰ ਟਿਕਟ ਦਿੱਤੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਕਾਂਗਰਸ ਨੇ ਵੀ ਹੁਣ ਤੱਕ ਤਿੰਨ ਸੂਚੀਆਂ ਵਿੱਚ 48 ਉਮੀਦਵਾਰ ਖੜ੍ਹੇ ਕੀਤੇ ਹਨ। ਆਮ ਆਦਮੀ ਪਾਰਟੀ (ਆਪ) ਨੇ 15 ਦਸੰਬਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ ਚੋਣ ਲੜਨਗੇ। ਸੀਐਮ ਆਤਿਸ਼ੀ ਨੂੰ ਕਾਲਕਾਜੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸੌਰਭ ਭਾਰਦਵਾਜ ਗ੍ਰੇਟਰ ਕੈਲਾਸ਼ ਤੋਂ, ਸਤੇਂਦਰ ਜੈਨ ਸ਼ਕੂਰ ਬਸਤੀ ਤੋਂ ਚੋਣ ਲੜਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments