Home ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ ਰੇਲਵੇ ਡਿਵੀਜ਼ਨ ਦਾ ਉਦਘਾਟਨ ਕਰਨਗੇ, ਇਹ ਦੇਸ਼...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ ਰੇਲਵੇ ਡਿਵੀਜ਼ਨ ਦਾ ਉਦਘਾਟਨ ਕਰਨਗੇ, ਇਹ ਦੇਸ਼ ਦਾ 69ਵਾਂ ਡਿਵੀਜ਼ਨ

0

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿਚ ਕਈ ਨਵੀਂ ਯੋਜਨਾਵਾਂ ਦਾ ਉਦਘਾਟਨ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਜੰਮੂ ਦੇ ਨਵੇਂ ਰੇਲਵੇ ਡਿਵੀਜ਼ਨ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਰੇਲਵੇ ਨਾਲ ਸਬੰਧਤ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਹੁਣ ਤੱਕ ਇਹ ਡਿਵੀਜ਼ਨ ਫ਼ਿਰੋਜ਼ਪੁਰ ਵਿੱਚ ਪੈਂਦਾ ਸੀ, ਜੋ ਕਿ ਉੱਤਰੀ ਰੇਲਵੇ ਜ਼ੋਨ ਵਿੱਚ ਹੈ, ਹੁਣ ਤੋਂ ਇਸ ਨੂੰ ਜੰਮੂ ਡਿਵੀਜ਼ਨ ਕਿਹਾ ਜਾਵੇਗਾ। ਇਹ ਦੇਸ਼ ਦੀ 69ਵੀਂ ਡਿਵੀਜ਼ਨ ਹੋਵੇਗੀ।

ਇਸ ਸਮੇਂ ਦੇਸ਼ ਵਿੱਚ ਰੇਲਵੇ ਦੇ ਕੁੱਲ 17 ਜ਼ੋਨ ਅਤੇ 68 ਡਿਵੀਜ਼ਨ ਹਨ। ਇਸ ਬਾਰੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਇਹ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਮੋਦੀ ਜੰਮੂ ਰੇਲਵੇ ਡਵੀਜ਼ਨ ਦਾ ਉਦਘਾਟਨ ਕਰਨ ਜਾ ਰਹੇ ਹਨ। ਇਸ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਇਸ ਰਾਹੀਂ ਕਸ਼ਮੀਰ ਘਾਟੀ ਬਾਕੀ ਭਾਰਤ ਨਾਲ ਜੁੜ ਜਾਵੇਗੀ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, ਸੋਮਵਾਰ ਨੂੰ ਪੀਐਮ ਮੋਦੀ ਤੇਲੰਗਾਨਾ ਵਿੱਚ ਚਾਰਲਾਪੱਲੀ ਦੇ ਨਵੇਂ ਟਰਮੀਨਲ ਸਟੇਸ਼ਨ ਦਾ ਉਦਘਾਟਨ ਵੀ ਕਰਨਗੇ ਅਤੇ ਪੂਰਬੀ ਤੱਟ ਰੇਲਵੇ ਦੇ ਰਾਏਗੜ੍ਹ ਰੇਲਵੇ ਡਿਵੀਜ਼ਨ ਦੀ ਇਮਾਰਤ ਦਾ ਨੀਂਹ ਪੱਥਰ ਰੱਖਣਗੇ।

ਰਾਜ ਮੰਤਰੀ ਡਾਕਟਰ ਜਤਿੰਦਰ ਸਿੰਘ ਅਤੇ ਜੰਮੂ-ਕਸ਼ਮੀਰ ਦੇ ਕਈ ਹੋਰ ਭਾਜਪਾ ਨੇਤਾਵਾਂ ਨੇ ਪੀਐੱਮਓ ‘ਚ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਭਾਜਪਾ ਨੇਤਾਵਾਂ ਨੇ ਉਨ੍ਹਾਂ ਤੋਂ ਜੰਮੂ ਰੇਲਵੇ ਡਿਵੀਜ਼ਨ ਬਣਾਉਣ ਦੀ ਮੰਗ ਕੀਤੀ ਸੀ। ਜਾਣਕਾਰੀ ਮੁਤਾਬਕ ਊਧਮਪੁਰ, ਸ਼੍ਰੀਨਗਰ, ਬਾਰਾਮੂਲਾ ਰੇਲ ਲਿੰਕ ਜੰਮੂ ਰੇਲਵੇ ਡਿਵੀਜ਼ਨ ਵਿੱਚ ਸ਼ਾਮਲ ਹੋਣਗੇ।

 

 

Exit mobile version