ਪੰਜਾਬ : ਪੰਜਾਬ ਦੇ ਸਕੂਲਾਂ ‘ਚ ਇਸ ਸਮੇਂ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜੋ ਅੱਜ ਖਤਮ ਹੋ ਜਾਣਗੀਆਂ। ਇਸ ਸਮੇਂ ਸੂਬੇ ‘ਚ ਕੜਾਕੇ ਦੀ ਠੰਡ ਜਾਰੀ ਹੈ। ਇਸ ਦੌਰਾਨ ਹੁਣ ਸਭ ਦੀਆਂ ਨਜ਼ਰਾਂ ਸਿੱਖਿਆ ਵਿਭਾਗ ਦੇ ਫ਼ੈੈਸਲੇ ‘ਤੇ ਟਿਕੀਆਂ ਹੋਈਆਂ ਹਨ ਕਿ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਜਾਂਦੀਆਂ ਹਨ ਜਾਂ ਸਮਾਂ ਬਦਲਿਆ ਜਾਂਦਾ ਹੈ। ਅਧਿਆਪਕਾਂ ਵੱਲੋਂ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਲੈਕਚਰਾਰ ਕਾਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਸੂਬੇ ਵਿੱਚ ਵੱਧ ਰਹੀ ਠੰਢ ਅਤੇ ਧੁੰਦ ਕਾਰਨ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੀ ਮੰਗ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਹੈ ਕਿ ਸਕੂਲਾਂ ਦਾ ਸਮਾਂ ਬਦਲਿਆ ਜਾਵੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿ ਦਿਆਰਥੀਆਂ ਕੋਲ ਠੰਡ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਨਹੀਂ ਹਨ। ਯੂਨੀਅਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਇਸ ਸਬੰਧੀ ਜਲਦੀ ਫ਼ੈੈਸਲਾ ਲੈਣ ਦੀ ਅਪੀਲ ਕੀਤੀ ਹੈ।