Home ਪੰਜਾਬ ਓਪਨ ਸਕੂਲ ਪ੍ਰਣਾਲੀ ਤਹਿਤ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਆਈ...

ਓਪਨ ਸਕੂਲ ਪ੍ਰਣਾਲੀ ਤਹਿਤ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਆਈ ਸਾਹਮਣੇ

0

ਮੋਹਾਲੀ : ਓਪਨ ਸਕੂਲ ਪ੍ਰਣਾਲੀ ਤਹਿਤ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਮੁਕੰਮਲ ਵਿਸ਼ਿਆਂ ਦੀ ਪ੍ਰੀਖਿਆ ਬਲਾਕ-2 ਜੁਲਾਈ/ਅਗਸਤ 2025 ਲਈ ਵਿ ਦਿਆਰਥੀਆਂ ਦੇ ਦਾਖਲੇ ਸ਼ੁਰੂ ਕਰ ਦਿੱਤੇ ਹਨ। ਬਿਨਾਂ ਲੇਟ ਫੀਸ ਦੇ ਦਾਖਲਾ ਲੈਣ ਦੀ ਆਖਰੀ ਮਿਤੀ 28 ਫਰਵਰੀ ਰੱਖੀ ਗਈ ਹੈ। 1 ਮਾਰਚ 2025 ਤੋਂ 30 ਅਪ੍ਰੈਲ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਵੀ ਦਾਖਲਾ ਲਿਆ ਜਾ ਸਕਦਾ ਹੈ।

ਇਨ੍ਹਾਂ ਮਿਤੀਆਂ ਤੋਂ ਬਾਅਦ ਇਸ ਬਲਾਕ ਅਧੀਨ ਓਪਨ ਸਕੂਲ ਦੇ ਦਾਖਲੇ ਦੀਆਂ ਮਿਤੀਆਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਬੋਰਡ ਦੇ ਖੇਤਰੀ ਦਫਤਰਾਂ ਦੀ ਮਦਦ ਨਾਲ ਮਾਨਤਾ ਪ੍ਰਾਪਤ ਸਕੂਲਾਂ ਰਾਹੀਂ ਆਪਣੀ ਸਹੂਲਤ ਅਨੁਸਾਰ ਅਪਲਾਈ ਕਰ ਸਕਦੇ ਹਨ ਜਾਂ ਵਿ ਦਿਆਰਥੀ ਸਿੱਧੇ ਤੌਰ ‘ਤੇ ਇਸ ‘ਤੇ ਅਪਲਾਈ ਕਰ ਸਕਦੇ ਹਨ। ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਤੁਸੀਂ ਆਨਲਾਈਨ ਅਰਜ਼ੀ ਦੇ ਸਕਦੇ ਹੋ। ਬੋਰਡ ਦੀ ਵੈੱਬਸਾਈਟ ‘ਤੇ ਜਾ ਕੇ ਤੁਸੀਂ ਆਨਲਾਈਨ ਪ੍ਰਕਿ ਰਿਆ ਰਾਹੀਂ ਫਾਰਮ ਭਰ ਸਕਦੇ ਹੋ।

ਫੀਸ ਜਮ੍ਹਾ ਕਰਨ ਦੀ ਪ੍ਰਕਿਰਿਆ ਸਿਰਫ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਨਿਰਧਾਰਤ ਦਾਖਲਾ ਅਤੇ ਪ੍ਰੀਖਿਆ ਫੀਸ ਤੋਂ ਇਲਾਵਾ ਕੋਈ ਵਾਧੂ ਫੀਸ ਨਹੀਂ ਦੇਣੀ ਪਵੇਗੀ। ਪ੍ਰਾਸਪੈਕਟਸ ਅਤੇ ਸਿਲੇਬਸ ਬੋਰਡ ਦੀ ਵੈੱਬਸਾਈਟ www.pseb.aci.n ‘ਤੇ ਉਪਲਬਧ ਹਨ।

Exit mobile version