ਬਿਹਾਰ: ਇਸ ਸਮੇਂ ਦੀ ਵੱਡੀ ਖ਼ਬਰ ਬਿਹਾਰ ਤੋਂ ਸਾਹਮਣੇ ਆ ਰਹੀ ਹੈ। ਦਰਅਸਲ, ਬਿਹਾਰ ਸਰਕਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਆਲੋਕ ਮਹਿਤਾ (Rashtriya Janata Dal MLA Alok Mehta) ਦੀ ਰਿਹਾਇਸ਼ ‘ਤੇ ਅੱਜ ਤੜਕੇ ਈ.ਡੀ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਈ.ਡੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕਾਰਵਾਈ ਕਰ ਰਹੀ ਹੈ।