Homeਦੇਸ਼ਸਮਲਿੰਗੀ ਵਿਆਹ 'ਤੇ ਮੁੜ ਵਿਚਾਰ ਪਟੀਸ਼ਨ ਖਾਰਜ, ਸੁਪਰੀਮ ਕੋਰਟ ਨੇ ਕਿਹਾ ਮਾਨਤਾ...

ਸਮਲਿੰਗੀ ਵਿਆਹ ‘ਤੇ ਮੁੜ ਵਿਚਾਰ ਪਟੀਸ਼ਨ ਖਾਰਜ, ਸੁਪਰੀਮ ਕੋਰਟ ਨੇ ਕਿਹਾ ਮਾਨਤਾ ਨਾ ਦੇਣ ਦਾ ਫੈਸਲਾ ਸਹੀ ਸੀ

ਨਵੀਂ ਦਿੱਲੀ : ਸਮਲਿੰਗੀ ਵਿਆਹ ਨੂੰ ਲੈ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਲਈ ਦਾਇਰ ਸਮੀਖਿਆ ਪਟੀਸ਼ਨਾਂ ‘ਤੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਇਨ੍ਹਾਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। 17 ਅਕਤੂਬਰ 2023 ਨੂੰ ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਫੈਸਲੇ ਨੂੰ ਲੈ ਕੇ 13 ਸਮੀਖਿਆ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਵੀਰਵਾਰ ਨੂੰ 5 ਜੱਜਾਂ ਦੇ ਬੈਂਚ ਨੇ ਫੈਸਲਾ ਸਹੀ ਮੰਨਿਆ।

17 ਅਕਤੂਬਰ 2023 ਨੂੰ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਕਿਹਾ ਸੀ ਕਿ ਅਦਾਲਤ ਸਪੈਸ਼ਲ ਮੈਰਿਜ ਐਕਟ ‘ਚ ਬਦਲਾਅ ਨਹੀਂ ਕਰ ਸਕਦੀ। ਅਦਾਲਤ ਸਿਰਫ਼ ਕਾਨੂੰਨ ਦੀ ਵਿਆਖਿਆ ਕਰ ਸਕਦੀ ਹੈ ਅਤੇ ਇਸਨੂੰ ਲਾਗੂ ਕਰ ਸਕਦੀ ਹੈ। ਸਾਬਕਾ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਇਹ ਫ਼ੈਸਲਾ ਕਰਨਾ ਸੰਸਦ ਦਾ ਕੰਮ ਹੈ ਕਿ ਵਿਸ਼ੇਸ਼ ਵਿਆਹ ਕਾਨੂੰਨ ਦੀਆਂ ਵਿਵਸਥਾਵਾਂ ਨੂੰ ਬਦਲਣ ਦੀ ਲੋੜ ਹੈ ਜਾਂ ਨਹੀਂ।

 

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments