ਚੰਡੀਗੜ੍ਹ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੀ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉਥੇ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਮਾਨ ਦੇ ਨਾਲ-ਨਾਲ ਅਮਨ ਅਰੋੜਾ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਡਾ: ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਤੋਂ ਆਪਣੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੀ ਹਮਦਰਦੀ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਪ੍ਰਮਾਤਮਾ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲਿਖਿਆ ਕਿ ਉਹ ਲੁਧਿਆਣਾ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਬਹੁਤ ਦੁਖੀ ਹਨ। ਇਸ ਔਖੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ। ਉਨ੍ਹਾਂ ਨੂੰ ਇਹ ਦਰਦ ਸਹਿਣ ਦੀ ਤਾਕਤ ਮਿਲੇ। ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੀ ਪਵਿੱਤਰ ਆਤਮਾ ਨੂੰ ਸ਼ਾਂਤੀ ਮਿਲੇ।