Home ਪੰਜਾਬ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ

‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ

0

ਲੁਧਿਆਣਾ : ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਸ਼ੁੱਕਰਵਾਰ ਰਾਤ ਕਰੀਬ 12 ਵਜੇ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਦੀ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗੋਗੀ ਘਰ ‘ਚ ਆਪਣੀ ਲਾਇਸੰਸੀ ਪਿਸਤੌਲ ਸਾਫ਼ ਕਰ ਰਿਹਾ ਸੀ, ਇਸੇ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਉਸ ਦੇ ਸਿਰ ‘ਚੋਂ ਲੰਘ ਗਈ | ਇਸ ਤੋਂ ਬਾਅਦ ਪੁਲਿਸ ਕਰਮਚਾਰੀ ਅਤੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਦਯਾਨੰਦ ਮੈਡੀਕਲ ਹਸਪਤਾਲ (ਡੀਐੱਮਸੀ) ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Exit mobile version