ਮੋਗਾ: ਮੋਗਾ ਜ਼ਿਲ੍ਹੇ (Moga District) ਦੇ ਬਾਘਾਪੁਰਾਣਾ ਉਪ ਮੰਡਲ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ (MLA Amritpal Singh Sukhanand) ਦੀ ਕਾਰ ਦਿੱਲੀ ਜਾਂਦੇ ਸਮੇਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।
ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ ਰਹੇ ਸਨ ਤਾਂ ਜੀਂਦ ਨੇੜੇ ਉਨ੍ਹਾਂ ਦੀ ਸਰਕਾਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।
ਵਿਧਾਇਕ ਦੁਰਘਟਨਾ ਵਿੱਚ ਵਾਲ-ਵਾਲ ਬਚ ਗਏ ਕਿਉਂਕਿ ਉਹ ਕਿਸੇ ਹੋਰ ਵਾਹਨ ਵਿੱਚ ਜਾ ਰਹੇ ਸਨ। ਉਨ੍ਹਾਂ ਦਾ ਗੰਨਮੈਨ, ਜੋ ਉਨ੍ਹਾਂ ਦੀ ਸਰਕਾਰੀ ਗੱਡੀ ਵਿੱਚ ਸਫ਼ਰ ਕਰ ਰਿਹਾ ਸੀ, ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।