ਪਟਿਆਲਾ: ਕਿਸਾਨਾਂ ਦੇ ਅੰਦੋਲਨ ਦਰਮਿਆਨ ਖਨੌਰੀ ਸਰਹੱਦ (Khanuri Border) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਖਨੌਰੀ ਸਰਹੱਦ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜੱਗਾ ਸਿੰਘ (Jagga Singh) ਵਾਸੀ ਪਿੰਡ ਗੋਦਾਰਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਰੀਬ 10 ਮਹੀਨਿਆਂ ਤੋਂ ਖਨੌਰੀ ਬਾਰਡਰ ‘ਤੇ ਡਟਿਆ ਹੋਇਆ ਸੀ। ਇਸ ਦੌਰਾਨ ਉਕਤ ਕਿਸਾਨ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਸ ਨੂੰ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।