ਨਾਸਿਕ: ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ (Nashik District) ‘ਚ ਅਯੱਪਾ ਮੰਦਰ ਨੇੜੇ ਇਕ ਦਰਦਨਾਕ ਹਾਦਸਾ (A Painful Accident) ਵਾਪਰਿਆ। ਇੱਥੋਂ ਦੇ ਦਵਾਰਕਾ ਸਰਕਲ ਵਿੱਚ ਇੱਕ ਟੈਂਪੂ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਟੈਂਪੂ ਵਿੱਚ 16 ਲੋਕ ਸਵਾਰ ਸਨ। ਜਾਣਕਾਰੀ ਅਨੁਸਾਰ ਟੈਂਪੂ ਵਿੱਚ 16 ਦੇ ਕਰੀਬ ਲੋਕ ਸਵਾਰ ਸਨ ਜੋ ਕਿਸੇ ਧਾਰਮਿਕ ਸਥਾਨ ਤੋਂ ਵਾਪਸ ਆ ਰਹੇ ਸਨ। ਟੈਂਪੂ ਸਿਡਕੋ ਵੱਲ ਜਾ ਰਿਹਾ ਸੀ ਕਿ ਡਰਾਈਵਰ ਨੇ ਟੈਂਪੂ ਤੋਂ ਕੰਟਰੋਲ ਗੁਆ ਦਿੱਤਾ ਅਤੇ ਪਿੱਛੇ ਤੋਂ ਲੋਹੇ ਦੇ ਭਰੇ ਟਰੱਕ ਨਾਲ ਟਕਰਾ ਗਿਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਈ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਡਰਾਈਵਰ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਹਾਦਸੇ ਵਾਲੀ ਥਾਂ ਭੀਲਵਾੜਾ ਖੇਤਰ ਵਿੱਚ ਸੀ, ਜਿਸ ਕਾਰਨ ਲੋਕਾਂ ਨੂੰ ਬਚਾਉਣ ਵਿੱਚ ਕਾਫੀ ਮੁਸ਼ਕਲਾਂ ਆ ਰਹੀਆਂ ਸਨ। ਹਾਲਾਂਕਿ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਨਾਸਿਕ ਪੁਲਿਸ ਅਤੇ ਸਿਹਤ ਅਧਿਕਾਰੀਆਂ ਮੁਤਾਬਕ ਹਾਦਸੇ ਅਤੇ ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।