ਫ਼ਿਰੋਜ਼ਪੁਰ: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ (Ferozepur District) ਵਿੱਚ ਭਾਰਤ-ਪਾਕਿਸਤਾਨ ਸਰਹੱਦ (The India-Pakistan Border) ਨੇੜੇ ਇੱਕ ਖੇਤ ਵਿੱਚ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਗਏ ਇੱਕ ਪਿਸਤੌਲ ਅਤੇ ਇੱਕ ਮੈਗਜ਼ੀਨ ਵਾਲਾ ਇੱਕ ਪੈਕੇਟ ਬਰਾਮਦ ਕੀਤਾ ਗਿਆ । ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਕਿਸੇ ਸ਼ੱਕੀ ਵਸਤੂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬੀ.ਐਸ.ਐਫ. ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਤਲਾਸ਼ੀ ਮੁਹਿੰਮ ਦੌਰਾਨ ਬੀ.ਐਸ.ਐਫ. ਦੇ ਜਵਾਨਾਂ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਟੇਂਡੀ ਵਾਲਾ ਨੇੜੇ ਇੱਕ ਖੇਤ ਵਿੱਚੋਂ ਦੋ ਪੈਕਟ ਬਰਾਮਦ ਕੀਤੇ। ਅਧਿਕਾਰੀ ਨੇ ਦੱਸਿਆ ਕਿ ਇਕ ਪੈਕੇਟ ‘ਚ ‘ਮੈਗਜ਼ੀਨ’ ਦੇ ਨਾਲ ‘ਗਲਾਕ’ ਪਿਸਤੌਲ ਸੀ, ਜਦਕਿ ਦੂਜੇ ‘ਚ ਸ਼ੱਕੀ ਹੈਰੋਇਨ (548 ਗ੍ਰਾਮ) ਸੀ। ਦੋਵੇਂ ਪੈਕੇਟ, ਪੀਲੇ ਚਿਪਕਣ ਵਾਲੀ ਟੇਪ ਵਿੱਚ ਲਪੇਟੇ ਹੋਏ ਅਤੇ ਲੋਹੇ ਦੇ ਹੁੱਕਾਂ ਨਾਲ ਬੰਨ੍ਹੇ ਹੋਏ, ਸ਼ਾਇਦ ਇੱਕ ਡਰੋਨ ਦੁਆਰਾ ਸੁੱਟੇ ਗਏ ਸਨ।