ਚੰਡੀਗੜ੍ਹ: ਪੰਜਾਬ ਸਰਕਾਰ (The Punjab Government) ਸੂਬੇ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪੰਜਾਬ ਵਾਸੀਆਂ ਲਈ ਇੱਕ ਹੋਰ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ।
ਅੱਜ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਸਿੱਖ ਪੈਲੇਸ ਹੋਟਲ ਰੈਨਬਾਸ ਦਾ ਉਦਘਾਟਨ ਕਰਨਗੇ। ਇਹ ਹੋਟਲ ਦੁਨੀਆ ਦਾ ਇਕਲੌਤਾ ਸਿੱਖ ਪੈਲੇਸ ਹੋਟਲ ਹੋਵੇਗਾ। ਇਸ ਦਾ ਨਿਰਮਾਣ ਕਿਲ੍ਹਾ ਮੁਬਾਰਕ, ਪਟਿਆਲਾ ਵਿੱਚ ਕੀਤਾ ਗਿਆ ਹੈ।
ਇਹ ਅੱਜ ਲੋਹੜੀ ਵਾਲੇ ਦਿਨ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਕਿਲ੍ਹਾ ਮੁਬਾਰਕ ਵਿੱਚ ਖੁੱਲ੍ਹਣ ਵਾਲਾ ਇਹ ਹੋਟਲ ਡੈਸਟੀਨੇਸ਼ਨ ਵੈਡਿੰਗਜ਼ ਲਈ ਪਸੰਦੀਦਾ ਸਥਾਨ ਬਣ ਜਾਵੇਗਾ। ਰਾਜ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੈਲੇਸ ਹੋਟਲ ਦਾ ਨਿਰਮਾਣ ਕੀਤਾ ਗਿਆ ਹੈ।