Home ਦੇਸ਼ ਭਾਰਤ ਨੇ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ, ਬੰਗਲਾਦੇਸ਼ ਨੇ ਸਰਹੱਦ...

ਭਾਰਤ ਨੇ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ, ਬੰਗਲਾਦੇਸ਼ ਨੇ ਸਰਹੱਦ ‘ਤੇ ਕੰਡਿਆਲੀ ਤਾਰ ਲਗਾਉਣ ਨੂੰ ਗੈਰ-ਕਾਨੂੰਨੀ ਦੱਸਿਆ ਸੀ

0

ਨਵੀਂ ਦਿੱਲੀ : ਭਾਰਤ ਨੇ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਭਾਰਤ-ਬੰਗਲਾਦੇਸ਼ ਸਰਹੱਦ ‘ਤੇ ਕੰਡਿਆਲੀ ਤਾਰ ਵਿਵਾਦ ਨੂੰ ਲੈ ਕੇ ਭਾਰਤ ਨੇ ਸੋਮਵਾਰ ਨੂੰ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ। ਇਸ ਤੋਂ ਪਹਿਲਾਂ ਐਤਵਾਰ ਨੂੰ ਬੰਗਲਾਦੇਸ਼ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਸੀ।

ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੂੰ ਬੁਲਾਇਆ ਸੀ ਅਤੇ ਸਰਹੱਦ ‘ਤੇ ਬੀਐਸਐਫ ਦੁਆਰਾ ਲਗਾਈ ਜਾ ਰਹੀ ਕੰਡਿਆਲੀ ਤਾਰ ਨੂੰ ਗੈਰ-ਕਾਨੂੰਨੀ ਕੋਸ਼ਿਸ਼ ਕਰਾਰ ਦਿੱਤਾ ਸੀ। ਬੰਗਲਾਦੇਸ਼ ਨੇ ਦੋਸ਼ ਲਾਇਆ ਕਿ ਭਾਰਤ ਸਰਹੱਦ ‘ਤੇ ਦੁਵੱਲੇ ਸਮਝੌਤੇ ਦੀ ਉਲੰਘਣਾ ਕਰਕੇ ਸਰਹੱਦ ‘ਤੇ ਪੰਜ ਥਾਵਾਂ ‘ਤੇ ਵਾੜ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਬੰਗਲਾਦੇਸ਼ ਦੀ ਸਰਕਾਰੀ ਸਮਾਚਾਰ ਏਜੰਸੀ ਬੀਐੱਸਐੱਸ ਨੇ ਦੱਸਿਆ ਕਿ ਭਾਰਤੀ ਹਾਈ ਕਮਿਸ਼ਨਰ ਨੇ ਇਸ ਮੁੱਦੇ ‘ਤੇ ਬੰਗਲਾਦੇਸ਼ ਦੇ ਵਿਦੇਸ਼ ਸਕੱਤਰ ਜਸ਼ੀਮੁਦੀਨ ਨਾਲ ਕਰੀਬ 45 ਮਿੰਟ ਤੱਕ ਗੱਲਬਾਤ ਕੀਤੀ। ਹਾਲਾਂਕਿ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਇਸ ਮਾਮਲੇ ‘ਚ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਭਾਰਤੀ ਹਾਈ ਕਮਿਸ਼ਨਰ ਨੇ ਬੈਠਕ ਤੋਂ ਬਾਅਦ ਕਿਹਾ ਕਿ ਦੋਵੇਂ ਦੇਸ਼ ਸੁਰੱਖਿਆ ਦੇ ਮੁੱਦੇ ‘ਤੇ ਵਾੜ ਲਗਾਉਣ ਲਈ ਸਹਿਮਤ ਹੋਏ ਹਨ। ਦੋਵਾਂ ਦੇਸ਼ਾਂ ਦੇ ਸੁਰੱਖਿਆ ਬਲਾਂ (ਬੀ.ਐੱਸ.ਐੱਫ. ਅਤੇ ਬੀ.ਜੀ.ਬੀ.) ਨੇ ਵੀ ਇਸ ਮੁੱਦੇ ‘ਤੇ ਗੱਲਬਾਤ ਕੀਤੀ ਹੈ।

 

 

Exit mobile version