Homeਦੇਸ਼ਹਫ਼ਤੇ ਦੇ ਪਹਿਲੇ ਦਿਨ ਸੋਨੇ ਦੀ ਕੀਮਤ 'ਚ ਹੋਇਆ ਵਾਧਾ ,...

ਹਫ਼ਤੇ ਦੇ ਪਹਿਲੇ ਦਿਨ ਸੋਨੇ ਦੀ ਕੀਮਤ ‘ਚ ਹੋਇਆ ਵਾਧਾ , ਚਾਂਦੀ ‘ਚ ਆਈ ਗਿਰਾਵਟ

ਨਵੀਂ ਦਿੱਲੀ : ਪਿਛਲੇ ਹਫ਼ਤੇ ਸੋਨੇ-ਚਾਂਦੀ ਦੀਆਂ ਕੀਮਤਾਂ (The Prices of Gold and Silver) ‘ਚ ਉਤਰਾਅ-ਚੜ੍ਹਾਅ ਤੋਂ ਬਾਅਦ ਹਫ਼ਤੇ ਦੇ ਪਹਿਲੇ ਦਿਨ ਭਾਵ ਅੱਜ ਸੋਨੇ ਦੀ ਕੀਮਤ ‘ਚ ਵਾਧਾ ਹੋਇਆ ਹੈ। ਜਦਕਿ ਚਾਂਦੀ ‘ਚ 0.37 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ। MCX ‘ਤੇ ਸੋਨਾ 0.27 ਫੀਸਦੀ ਦੇ ਵਾਧੇ ਨਾਲ 78,584 ਰੁਪਏ ‘ਤੇ ਕਾਰੋਬਾਰ ਕਰ ਰਿਹਾ ਹੈ ਜਦਕਿ ਚਾਂਦੀ 92,161 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ।

ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ‘ਚ ਸੋਨੇ ਦੀ ਕੀਮਤ 250 ਰੁਪਏ ਵਧ ਕੇ 80,550 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ। ਰੁਪਏ ਦੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਣ ਤੋਂ ਬਾਅਦ, ਪ੍ਰਚੂਨ ਵਿਕਰੇਤਾਵਾਂ ਅਤੇ ਸਟਾਕਿਸਟਾਂ ਦੁਆਰਾ ਨਿਰੰਤਰ ਖਰੀਦਦਾਰੀ ਨਾਲ ਸੋਨੇ ਦੀਆਂ ਕੀਮਤਾਂ ਵਧੀਆਂ। ਪਿਛਲੇ ਸੈਸ਼ਨ ‘ਚ ਸੋਨੇ ਦੀ ਕੀਮਤ 80,300 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਈ ਸੀ। ਹਾਲਾਂਕਿ ਸ਼ੁੱਕਰਵਾਰ ਨੂੰ ਚਾਂਦੀ 93,000 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਸਥਿਰ ਰਹੀ। 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ ‘ਚ ਵਧਦੀ ਰਹੀ ਅਤੇ 250 ਰੁਪਏ ਵਧ ਕੇ 80,150 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ।

ਪਿਛਲੇ ਸਾਲ ਸੋਨੇ ਦੀ ਕੀਮਤ 20.22 ਫੀਸਦੀ ਵਧੀ ਸੀ। ਜਦਕਿ ਚਾਂਦੀ ਦੀ ਕੀਮਤ ‘ਚ 17.19 ਫੀਸਦੀ ਦਾ ਵਾਧਾ ਹੋਇਆ ਹੈ। 1 ਜਨਵਰੀ 2024 ਨੂੰ ਸੋਨਾ 76,583 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 31 ਦਸੰਬਰ 2024 ਨੂੰ 76,948 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਇਸ ਦੌਰਾਨ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 86,017 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments