Homeਪੰਜਾਬਪੰਜਾਬ ਦੇ 11 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ...

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ “ਔਰੇਂਜ ਅਲਰਟ” ਜਾਰੀ

ਚੰਡੀਗੜ੍ਹ : ਪੰਜਾਬ ‘ਚ ਧੁੰਦ ਨੂੰ ਲੈ ਕੇ ਅੱਜ ਔਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਠੰਡ ਵਧਣ ਦਾ ਵੀ ਖਦਸ਼ਾ ਹੈ। ਮੌਸਮ ਕੇਂਦਰ (Weather Center) ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਆਲੇ-ਦੁਆਲੇ ਸਰਗਰਮ ਦੋ ਪੱਛਮੀ ਗੜਬੜੀ ਕਾਰਨ ਕਈ ਇਲਾਕਿਆਂ ‘ਚ ਮੀਂਹ ਪਿਆ।

ਇਸ ਦੇ ਨਾਲ ਹੀ ਹੁਣ ਦੋ ਦਿਨਾਂ ਬਾਅਦ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments