Homeਹਰਿਆਣਾਸ਼ਿਆਮ ਸਿੰਘ ਰਾਣਾ ਨੇ ਕਿਸਾਨਾਂ ਦੇ ਬੈਂਕ ਖਾਤਿਆਂ 'ਚ 184 ਕਰੋੜ ਰੁਪਏ...

ਸ਼ਿਆਮ ਸਿੰਘ ਰਾਣਾ ਨੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ 184 ਕਰੋੜ ਰੁਪਏ ਦੀ ਰਾਸ਼ੀ ਕੀਤੀ ਟਰਾਂਸਫਰ

ਚੰਡੀਗੜ : ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ (Farmers Welfare Minister Shyam Singh Rana) ਨੇ ਕਿਸਾਨਾਂ ਦੇ ਹਿੱਤ ਵਿੱਚ ਇੱਕ ਵੱਡਾ ਕਦਮ ਚੁੱਕਦੇ ਹੋਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 184 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਟਰਾਂਸਫਰ ਕਰ ਦਿੱਤੀ ਹੈ।

ਇਸ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਉਪਕਰਣਾਂ ਲਈ 10393 ਮਸ਼ੀਨਾਂ ‘ਤੇ 122 ਕਰੋੜ ਰੁਪਏ ਦੀ ਗ੍ਰਾਂਟ ਅਤੇ 62 ਕਰੋੜ ਰੁਪਏ ਦਾ ਬੋਨਸ ਸ਼ਾਮਲ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਕਿਸਾਨਾਂ ਨੂੰ ਨਾ ਸਿਰਫ਼ ਆਰਥਿਕ ਮਜ਼ਬੂਤੀ ਪ੍ਰਦਾਨ ਕਰੇਗਾ ਸਗੋਂ ਉਨ੍ਹਾਂ ਦਾ ਜੀਵਨ ਪੱਧਰ ਵੀ ਉੱਚਾ ਕਰੇਗਾ।

ਉਨ੍ਹਾਂ ਕਿਹਾ ਕਿ ਸਾਉਣੀ-2024 ਦੌਰਾਨ ਮਾੜੇ ਮੌਸਮ ਕਾਰਨ ਪ੍ਰਭਾਵਿਤ ਹੋਈਆਂ ਖੇਤੀ ਅਤੇ ਬਾਗਬਾਨੀ ਫਸਲਾਂ ਲਈ 2000 ਰੁਪਏ ਪ੍ਰਤੀ ਏਕੜ ਬੋਨਸ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਿਲਸਿਲੇ ਵਿੱਚ ਅੱਜ 62 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਗਈ, ਹੁਣ ਤੱਕ 8.18 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ 860 ਕਰੋੜ ਰੁਪਏ ਦੀ ਬੋਨਸ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ ਸਬਸਿਡੀ ਦੇਣ ਬਾਰੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 10393 ਮਸ਼ੀਨਾਂ ‘ਤੇ 122 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਕਦਮ ਵਾਤਾਵਰਣ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉੱਨਤ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਸਿੱਧ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments