Home ਪੰਜਾਬ ਡੱਲੇਵਾਲ ਦੇ ਮਰਨ ਵਰਤ ਦਾ ਅੱਜ 50ਵਾਂ ਦਿਨ, ਡੱਲੇਵਾਲ ਦੀ ਸਿਹਤ ਲਗਾਤਾਰ...

ਡੱਲੇਵਾਲ ਦੇ ਮਰਨ ਵਰਤ ਦਾ ਅੱਜ 50ਵਾਂ ਦਿਨ, ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ, ਡਾਕਟਰਾਂ ਨੇ ਅਸਥਾਈ ਹਸਪਤਾਲ ਕੀਤਾ ਤਿਆਰ

0

ਖਨੌਰੀ : ਜਗਜੀਤ ਸਿੰਘ ਡੱਲੇਵਾਲ ਦੇ ਮਰਨਵਰਤ ਨੂੰ ਅੱਜ 50ਵਾਂ ਦਿਨ ਹੋ ਗਿਆ ਹੈ। ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਮੰਗਲਵਾਰ) 50ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਹੁਣ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਉਨ੍ਹਾਂ ਨੂੰ ਬੋਲਣ ਵਿਚ ਵੀ ਕਾਫੀ ਦਿੱਕਤ ਆ ਰਹੀ ਹੈ। ਸਰੀਰ ਦਾ ਮਾਸ ਸੁੰਗੜ ਰਿਹਾ ਹੈ। ਅਜਿਹੇ ‘ਚ ਕਿਸਾਨ ਹੁਣ ਹਰ ਪਲ ਨੂੰ ਬਹੁਤ ਮਹੱਤਵਪੂਰਨ ਮੰਨ ਰਹੇ ਹਨ।

ਇਸ ਦੌਰਾਨ ਅੱਜ ਹਰਿਆਣਾ ਦੇ ਕੈਥਲ ਜ਼ਿਲ੍ਹੇ ਤੋਂ ਕਿਸਾਨਾਂ ਦਾ ਇੱਕ ਜਥਾ ਖਨੌਰੀ ਪਹੁੰਚੇਗਾ। ਹੁਣ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਡੱਲੇਵਾਲ ਦਾ ਸੁਨੇਹਾ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ ਬਾਰੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਹਰ ਪਲ ਵਿਗੜਦੀ ਜਾ ਰਹੀ ਹੈ। ਉਨ੍ਹਾਂ ਨੂੰ ਬੋਲਣ ਵਿੱਚ ਦਿੱਕਤ ਆ ਰਹੀ ਹੈ। ਹਾਲਾਂਕਿ ਡੱਲੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲ ਨਹੀਂ ਕਰਦੀ। ਉਦੋਂ ਤੱਕ ਉਹ ਡਾਕਟਰੀ ਦੇਖਭਾਲ ਦੀ ਮੰਗ ਨਹੀਂ ਕਰੇਗਾ।

ਪੰਜਾਬ ਸਰਕਾਰ ਵੱਲੋਂ ਸਾਹਮਣੇ ਤੋਂ 500 ਮੀਟਰ ਦੀ ਦੂਰੀ ’ਤੇ ਇੱਕ ਆਰਜ਼ੀ ਹਸਪਤਾਲ, ਡਾਕਟਰਾਂ ਦੀ ਟੀਮ ਅਤੇ ਹੋਰ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੰਜਾਬ ਸਰਕਾਰ ਦੇ ਅਧਿਕਾਰੀ ਲਗਾਤਾਰ ਕਿਸਾਨਾਂ ਨੂੰ ਮਿਲ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਸੱਤ ਮੰਤਰੀ ਵੀ ਡੱਲੇਵਾਲ ਨੂੰ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨੇ ਵੀ ਮੋਰਚੇ ‘ਤੇ ਪਹੁੰਚ ਕੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ।

Exit mobile version