ਹਰਿਆਣਾ : ਹਰਿਆਣਾ ਸਰਕਾਰ (The Haryana Government) ਸੂਬੇ ਦੇ ਨੌਜਵਾਨਾਂ ‘ਤੇ ਖਾਸ ਧਿਆਨ ਦੇ ਰਹੀ ਹੈ। ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਨੌਜਵਾਨਾਂ ਨੂੰ ਵੱਖ-ਵੱਖ ਦੇਸ਼ਾਂ ਦੀਆਂ ਭਾਸ਼ਾਵਾਂ ਵਿੱਚ ਨਿਪੁੰਨ ਬਣਾਇਆ ਜਾਵੇਗਾ। ਯੁਵਾ ਦਿਵਸ ਦੇ ਮੌਕੇ ‘ਤੇ ਸੂਬੇ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ‘ਹਰਿਆਣਾ ਦੇ ਨੌਜਵਾਨਾਂ ਨੂੰ ਵੱਖ-ਵੱਖ ਦੇਸ਼ਾਂ ਦੀਆਂ ਭਾਸ਼ਾਵਾਂ ‘ਚ ਨਿਪੁੰਨ ਬਣਾਉਣ ਲਈ ਵਿਸ਼ੇਸ਼ ਨੀਤੀ ਬਣਾਈ ਜਾਵੇਗੀ, ਜਿਸ ਦਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਨੌਜਵਾਨਾਂ ਨੂੰ ਵਿਦੇਸ਼ੀ ਭਾਸ਼ਾਵਾਂ ਸਿਖਾਉਣ ਅਤੇ ਉਨ੍ਹਾਂ ਨੂੰ ਸਬੰਧਤ ਏਜੰਸੀ ਤੋਂ ਪ੍ਰਮਾਣਿਤ ਕਰਵਾਉਣ ਦਾ ਸਾਰਾ ਖਰਚਾ ਸੂਬਾ ਸਰਕਾਰ ਚੁੱਕੇਗੀ।
ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ
ਸੀ.ਐਮ ਸੈਣੀ ਨੇ ਕਿਹਾ, ‘ਸਰਕਾਰ ਹਾਰਟ੍ਰੋਨ ਐਡਵਾਂਸਡ ਸਕਿੱਲ ਸੈਂਟਰ ਪ੍ਰੋਜੈਕਟ ਸ਼ੁਰੂ ਕਰ ਰਹੀ ਹੈ। ਇਸ ਤਹਿਤ ਪਹਿਲੇ ਸਾਲ 87 ਐਡਵਾਂਸ ਸਕਿੱਲ ਸੈਂਟਰ ਖੋਲ੍ਹੇ ਜਾਣਗੇ। ਇਹ ਕੇਂਦਰ NSQF ਮਾਨਤਾ ਪ੍ਰਾਪਤ ਸਰਟੀਫਿਕੇਟ ਪ੍ਰਦਾਨ ਕਰਨਗੇ। ਇਸ ਨਾਲ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੁਨਰਾਂ ਦੀ ਸਿਖਲਾਈ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।