ਨਵੀਂ ਦਿੱਲੀ : ਦਿੱਲੀ ਵਿਧਾਨਸਭਾ ਚੋਣਾਂ ਵਿਚ ਇਸ ਵਾਰ ‘ਆਪ’, ਭਾਜਪਾ ਅਤੇ ਕਾਂਗਰਸ ਵਿਚਾਲੇ ਮੁੱਖ ਮੁਕਾਬਲਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਅਤੇ ਕਾਂਗਰਸ ਦੇ ਗਠਜੋੜ ਦਾ ਪਰਦਾਫਾਸ਼ ਹੋ ਜਾਵੇਗਾ।
ਕੇਜਰੀਵਾਲ ਨੇ ਕਿਹਾ-ਜਦੋਂ ਮੈਂ ਰਾਹੁਲ ਗਾਂਧੀ ਬਾਰੇ ਬੋਲਦਾ ਹਾਂ ਤਾਂ ਭਾਜਪਾ ਵੱਲੋਂ ਜਵਾਬ ਆਉਂਦਾ ਹੈ। ਦੋਵਾਂ ਵਿਚਾਲੇ ਸਾਂਝੇਦਾਰੀ ਚੱਲ ਰਹੀ ਹੈ। ਦਰਅਸਲ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦਿੱਲੀ ਦੇ ਸੀਲਮਪੁਰ ‘ਚ ਕਿਹਾ, ‘ਅਰਵਿੰਦ ਕੇਜਰੀਵਾਲ ਕਹਿੰਦੇ ਸਨ ਕਿ ਉਹ ਦਿੱਲੀ ਨੂੰ ਸਾਫ ਕਰਨਗੇ, ਭ੍ਰਿਸ਼ਟਾਚਾਰ ਖਤਮ ਕਰਨਗੇ ਅਤੇ ਰਾਸ਼ਟਰੀ ਰਾਜਧਾਨੀ ਪੈਰਿਸ ਬਣਾ ਦੇਣਗੇ, ਪਰ ਅਜਿਹਾ ਕੁਝ ਨਹੀਂ ਹੋਇਆ। ਦਿੱਲੀ ਵਿੱਚ ਪ੍ਰਦੂਸ਼ਣ, ਭ੍ਰਿਸ਼ਟਾਚਾਰ ਅਤੇ ਮਹਿੰਗਾਈ ਵਧ ਰਹੀ ਹੈ।
ਕੇਜਰੀਵਾਲ ਨੂੰ ਜਵਾਬ ਦਿੰਦੇ ਹੋਏ ਬੀਜੇਪੀ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਐਕਸ ‘ਤੇ ਲਿਖਿਆ ‘ਦੇਸ਼ ਦੀ ਚਿੰਤਾ ਬਾਅਦ ਵਿੱਚ, ਪਹਿਲਾਂ ਨਵੀਂ ਦਿੱਲੀ ਸੀਟ ਬਚਾਓ।’ ਕੇਜਰੀਵਾਲ ਵਿਧਾਨ ਸਭਾ ਵਿੱਚ ਨਵੀਂ ਦਿੱਲੀ ਹਲਕੇ ਦੀ ਨੁਮਾਇੰਦਗੀ ਕਰਦੇ ਹਨ। ਇੱਥੇ ਭਾਜਪਾ ਵੱਲੋਂ ਪ੍ਰਵੇਸ਼ ਵਰਮਾ ਅਤੇ ਕਾਂਗਰਸ ਵੱਲੋਂ ਸੰਦੀਪ ਦੀਕਸ਼ਿਤ ਚੋਣ ਮੈਦਾਨ ਵਿੱਚ ਹਨ। ਦੋਵੇਂ ਸਾਬਕਾ ਮੁੱਖ ਮੰਤਰੀਆਂ ਦੇ ਪੁੱਤਰ ਹਨ।