ਚੰਡੀਗੜ੍ਹ : ਅੱਜ ਤੋਂ 3 ਦਿਨਾਂ ਲਈ ਪੰਜਾਬ ਭਰ ਦੇ ਡੀ.ਸੀ. ਦਫ਼ਤਰ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਰਅਸਲ, ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਪੱਤਰ ਜਾਰੀ ਕਰਕੇ ਯੂਨੀਅਨ ਨੂੰ ਭਲਕੇ 16 ਜਨਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ।
ਯੂਨੀਅਨ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ ਇਹ ਫ਼ੈੈਸਲਾ ਕੀਤਾ ਗਿਆ ਹੈ ਕਿ ਸਰਕਾਰ ਨਾਲ ਗੱਲਬਾਤ ਕਰਕੇ ਹੀ ਇਸ ਮਾਮਲੇ ਦਾ ਹੱਲ ਕੀਤਾ ਜਾਵੇਗਾ, ਇਸ ਲਈ ਉਹ ਜਿਸ 3 ਦਿਨਾਂ ਦੀ ਹੜਤਾਲ ਦੀ ਯੋਜਨਾ ਬਣਾ ਰਹੇ ਸਨ, ਉਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਇਸ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਯੂਨੀਅਨ ਵੱਲੋਂ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਦੱਸ ਦੇਈਏ ਕਿ ਯੂਨੀਅਨ ਵੱਲੋਂ 15 ਜਨਵਰੀ ਤੋਂ 17 ਜਨਵਰੀ ਤੱਕ ਡੀ.ਸੀ. ਦਫ਼ਤਰਾਂ ਵਿੱਚ ਹੜਤਾਲ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।