Homeਪੰਜਾਬਪੰਜਾਬ ਦੇ ਨੌਜ਼ਵਾਨਾਂ ਲਈ ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਇਹ ਮੁਫ਼ਤ ਭਰਤੀ

ਪੰਜਾਬ ਦੇ ਨੌਜ਼ਵਾਨਾਂ ਲਈ ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਇਹ ਮੁਫ਼ਤ ਭਰਤੀ

ਪੰਜਾਬ : ਸੀ-ਪਾਈਟ ਕੈਂਪ, ਲੁਧਿਆਣਾ ਵਿਖੇ ਫੌਜ (ਅਗਨੀਵੀਰ) ਭਰਤੀ ਲਈ ਲਿਖਤੀ ਅਤੇ ਸਰੀਰਕ ਤਿਆਰੀ ਕਰਵਾਈ ਜਾਣੀ ਹੈ, ਜਿਸ ਲਈ 15, 16 ਅਤੇ 17 ਜਨਵਰੀ 2025 ਨੂੰ ਟਰਾਇਲ ਲਏ ਜਾਣਗੇ। ਸੀ-ਪਾਈਟ ਕੈਂਪ ਲੁਧਿਆਣਾ ਦੇ ਟਰੇਨਿੰਗ ਅਫ਼ਸਰ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅਤੇ ਮਾਲੇਰਕੋਟਲਾ ਦੇ ਇੱਛੁਕ ਨੌਜ਼ਵਾਨਾਂ ਦੇ ਆਰਮੀ ਭਰਤੀ ਲਈ 15, 16 ਅਤੇ 17 ਜਨਵਰੀ ਨੂੰ ਸਰੀਰਕ ਟਰਾਇਲ ਲਏ ਜਾਣਗੇ।

ਟਰੇਨਿੰਗ ਅਫ਼ਸਰ ਇੰਦਰਜੀਤ ਕੁਮਾਰ ਨੇ ਨੌਜ਼ਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਂਪਾਂ ਵਿੱਚ ਭਾਗ ਲੈ ਕੇ ਵੱਧ ਤੋਂ ਵੱਧ ਲਾਭ ਉਠਾਉਣ। ਉਮੀਦਵਾਰ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਲੋੜੀਂਦੇ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਦੇ ਨਾਲ ਰਿਪੋਰਟ ਕਰ ਸਕਦੇ ਹਨ ਜਿਸ ਵਿੱਚ ਆਧਾਰ ਕਾਰਡ, 10ਵੀਂ ਜਾਂ 12ਵੀਂ ਜਮਾਤ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਫੋਟੋਆਂ ਸ਼ਾਮਲ ਹਨ।

ਸਿਖਲਾਈ ਅਫ਼ਸਰ ਨੇ ਅੱਗੇ ਦੱਸਿਆ ਕਿ ਟਰਾਇਲ ਵਿੱਚ ਸਫ਼ਲ ਹੋਣ ਵਾਲੇ ਨੌਜ਼ਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਤਿੰਨ ਮਹੀਨਿਆਂ ਲਈ ਮੁਫ਼ਤ ਸਿਖਲਾਈ, ਰਿਹਾਇਸ਼ ਅਤੇ ਖਾਣਾ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਤੁਸੀਂ ਮੋਬਾਈਲ ਨੰਬਰ 78885-86296 ਅਤੇ 98766-17258 ‘ਤੇ ਸੰਪਰਕ ਕਰ ਸਕਦੇ ਹੋ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments